63.81 F
New York, US
June 9, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ 14 ਦਿਨਾਂ ਦਾ ਵਾਧਾ

ਮੁਹਾਲੀ- ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ ਹੋ ਗਈ ਹੈ।

ਇਸ ਤੋਂ ਪਹਿਲਾਂ ਅੱਜ ਦਿਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਦੀ ਨਿਊ ਜੇਲ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਵੱਲੋਂ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮਜੀਠੀਆ ਨੂੰ 12 ਗੱਡੀਆਂ ਦੇ ਕਾਫਲੇ ਦੇ ਰੂਪ ਵਿਚ ਨਾਭਾ ਜੇਲ੍ਹ ਤੋਂ ਮੁਹਾਲੀ ਲਿਆਂਦਾ ਗਿਆ ਸੀ।

ਉਧਰ ਮਜੀਠੀਆ ਦੀ ਪੇਸ਼ੀ ਦੇ ਮੱਦੇਨਜ਼ਰ ਪੁਲੀਸ ਨੇ ਅਕਾਲੀ ਵਰਕਰਾਂ ਨੂੰ ਇਸ ਮੌਕੇ ਇਕੱਠੇ ਹੋਣ ਤੋਂ ਰੋਕਣ ਲਈ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਸੀ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੂੰ ਸਵੇਰੇ ਹੀ ਪੁਲੀਸ ਵੱਲੋਂ ਉਸ ਦੇ ਸੋਹਾਣਾ ਸਥਿਤ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਇਹ ਅਣਐਲਾਨੀ ਐਮਰਜੈਂਸੀ ਹੈ ਤੇ ਵੱਡੀ ਗਿਣਤੀ ਵਿੱਚ ਪੁਲੀਸ ਉਸ ਦੇ ਘਰ ਵਿੱਚ ਮੌਜੂਦ ਹੈ ਤੇ ਉਸ ਨੂੰ ਘਰੋਂ ਬਾਹਰ ਵੀ ਨਹੀਂ ਜਾਣ ਦਿੱਤਾ ਜਾ ਰਿਹਾ।

Related posts

Gold Rate Today: ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ‘ਚ ਸੁਧਾਰ, 1 ਅਕਤੂਬਰ ਨੂੰ 2,000 ਰੁਪਏ ਦਾ ਵਾਧਾ, ਪੜ੍ਹੋ ਆਪਣੇ ਸ਼ਹਿਰ ਦੇ ਤਾਜ਼ਾ ਰੇਟ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ: ਜੇਕਰ ਤੁਸੀਂ ਸੋਨਾ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ ਅੱਜ ਇਹ 2000 ਰੁਪਏ ਮਹਿੰਗਾ ਮਿਲੇਗਾ। 24 ਕੈਰੇਟ ਸੋਨੇ ਦੀ ਕੀਮਤ 75 ਹਜ਼ਾਰ 397 ਰੁਪਏ ਹੋ ਗਈ ਹੈ। ਚਾਂਦੀ ਦੀ ਕੀਮਤ ‘ਚ ਅੱਜ 838 ਰੁਪਏ ਦਾ ਵਾਧਾ ਹੋਇਆ ਹੈ।

On Punjab

ਤਹਿਸੀਲ ਕੰਪਲੈਕਸ ਦੀ ਕੰਧ ਤੇ ਬੈਂਕ ਦੇ ਸੂਚਨਾ ਬੋਰਡ ‘ਤੇ ਚਿਪਕਾਏ ਖ਼ਾਲਿਸਤਾਨ ਜ਼ਿੰਦਾਬਾਦ ਦਾ ਹੱਥ ਲਿਖਤ ਪੋਸਟਰ

On Punjab

ਕੋਰੋਨਾ ਵਾਇਰਸ ਨੂੰ ਖ਼ਤਮ ਕਰੇਗੀ ਕੋਰੋਫਲੂ, ਜਾਣੋ ਭਾਰਤ ਵਿੱਚ ਬਣ ਰਹੀ ਇਸ ਦਵਾਈ ਬਾਰੇ

On Punjab