PreetNama
ਖਾਸ-ਖਬਰਾਂ/Important News

‘ਬਿਨਾਂ ਕਿਸੇ ਸਬੂਤ ਦੇ ਭਾਰਤ ‘ਤੇ ਮੜ੍ਹੇ ਗਏ ਦੋਸ਼’, ਹਰਦੀਪ ਨਿੱਜਰ ਹੱਤਿਆਕਾਂਡ ‘ਤੇ ਭਾਰਤੀ ਰਾਜਦੂਤ ਨੇ ਚੁੱਕੇ ਸਵਾਲ

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਮਾਮਲਾ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਵੀ ਕੁੜੱਤਣ ਦੇਖਣ ਨੂੰ ਮਿਲੀ ਹੈ। ਹਾਲਾਂਕਿ ਹੁਣ ਕੈਨੇਡਾ ‘ਚ ਭਾਰਤੀ ਰਾਜਦੂਤ ਨੇ ਨਿੱਝਰ ਕਤਲ ਕਾਂਡ ਦੀ ਜਾਂਚ ‘ਤੇ ਪ੍ਰਤੀਕਿਰਿਆ ਦਿੱਤੀ ਹੈ।

ਭਾਰਤ ‘ਤੇ ਲਾਏ ਗਏ ਦੋਸ਼ : ਭਾਰਤੀ ਰਾਜਦੂਤ

ਕੈਨੇਡਾ ‘ਚ ਭਾਰਤ ਦੇ ਰਾਜਦੂਤ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਪੂਰੀ ਨਹੀਂ ਹੋਈ ਪਰ ਇਸ ਦੇ ਬਾਵਜੂਦ ਭਾਰਤ ‘ਤੇ ਦੋਸ਼ ਲਾਏ ਗਏ। ਭਾਰਤੀ ਰਾਜਦੂਤ ਨੇ ਕਿਹਾ ਕਿ ਨਵੀਂ ਦਿੱਲੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਕਰ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ‘ਚ ਦੋ ਮੁੱਖ ਨੁਕਤੇ ਹਨ। ਪਹਿਲਾ ਇਹ ਕਿ ਬਿਨਾਂ ਕਿਸੇ ਜਾਂਚ ਦੇ ਭਾਰਤ ਨੂੰ ਦੋਸ਼ੀ ਠਹਿਰਾਇਆ ਗਿਆ। ਕੀ ਇਹ ਕਾਨੂੰਨੀ ਤੌਰ ‘ਤੇ ਸਹੀ ਹੈ?

ਭਾਰਤੀ ਰਾਜਦੂਤ ਨੇ ਜਤਾਈ ਨਰਾਜ਼ਗੀ

ਭਾਰਤੀ ਰਾਜਦੂਤ ਨੇ ਕਿਹਾ ਕਿ ਪਹਿਲਾਂ ਭਾਰਤ ਨੂੰ ਸਹਿਯੋਗ ਕਰਨ ਲਈ ਕਿਹਾ ਗਿਆ ਸੀ ਪਰ ਜੇਕਰ ਤੁਸੀਂ ਉਨ੍ਹਾਂ ਦੇ ਬਿਆਨਾਂ ਨੂੰ ਦੇਖਦੇ ਹੋ ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਪਹਿਲਾਂ ਹੀ ਦੋਸ਼ੀ ਠਹਿਰਾਏ ਜਾ ਚੁੱਕੇ ਹੋ ਅਤੇ ਜੇਕਰ ਤੁਸੀਂ ਸਹਿਯੋਗ ਕਰੋ ਤਾਂ ਬਿਹਤਰ ਹੋਵੇਗਾ। ਭਾਰਤੀ ਰਾਜਦੂਤ ਨੇ ਕਿਹਾ ਕਿ ਅਸੀਂ ਹਮੇਸ਼ਾ ਕਿਹਾ ਹੈ ਕਿ ਜੇਕਰ ਕੋਈ ਚੀਜ਼ ਬਹੁਤ ਚਿੰਤਾਜਨਕ ਹੈ ਤਾਂ ਅਸੀਂ ਇਸ ‘ਤੇ ਗੌਰ ਕਰਾਂਗੇ।

ਕੀ ਹੈ ਮਾਮਲਾ

ਦੱਸ ਦੇਈਏ ਕਿ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਇਕ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਮਾਮਲੇ ਨੂੰ ਲੈ ਕੇ ਭਾਰਤ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹੇ ਕੀਤਾ ਸੀ। ਉਨ੍ਹਾਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤੀ ਜਾਸੂਸਾਂ ‘ਤੇ ਦੋਸ਼ ਲਾਇਆ ਸੀ। ਹਾਲਾਂਕਿ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।

Related posts

ਧਰਤੀ ਦੀ ਨਿਗਰਾਨੀ ਲਈ NASA ਨੇ ਲਾਂਚ ਕੀਤਾ Landsat 9 ਤੇ ਚਾਰ ਛੋਟੇ ਉਪਗ੍ਰਹਿ, ਦੇਖੋ ਵੀਡੀਓ

On Punjab

ਚੌਥਾ ਟੈਸਟ: ਦੂਜੇ ਦਿਨ ਭਾਰਤ 358 ਦੌੜਾਂ ’ਤੇ ਆਊਟ

On Punjab

ਕ੍ਰੱਪਸ਼ਨ ਮਾਮਲੇ ‘ਚ ਚਾਹੇ ਉਨ੍ਹਾਂ ਦਾ ਆਪਣਾ ਹੀ ਕਿਉਂ ਨਾ ਹੋਵੇ ,ਉਸ ‘ਤੇ ਵੀ ਕਾਰਵਾਈ ਕੀਤੀ ਜਾਵੇਗੀ , ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ : ਸੀਐਮ ਭਗਵੰਤ ਮਾਨ

On Punjab