PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਹਾਰ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ, 7 ਹਲਾਕ

ਪਟਨਾ-ਬਿਹਾਰ ਦੇ ਪਟਨਾ ਜ਼ਿਲ੍ਹੇ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ ਵਿਚ ਟੈਂਪੂ ਸਵਾਰ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਐਤਵਾਰ ਰਾਤ ਨੂੰ ਮਸੌਰਹੀ ਇਲਾਕੇ ਵਿਚ ਨੂਰਾ ਪੁਲ ’ਤੇ ਹੋਇਆ। ਮਸੌਰਹੀ ਪੁਲਿਸ ਸਟੇਸ਼ਨ ਦੇ ਐਸਐਚਓ ਵਿਜੈ ਕੁਮਾਰ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ‘‘ਨੂਰਾ ਪੁਲ ਨੇੜੇ ਇੱਕ ਟੈਂਪੂ ਅਤੇ ਟਰੱਕ ਵਿਚਕਾਰ ਟੱਕਰ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ। ਇਹ ਟੱਕਰ ਐਤਵਾਰ ਰਾਤ ਕਰੀਬ 9.30 ਵਜੇ ਹੋਈ। ਸੱਤ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।’’ ਉਨ੍ਹਾਂ ਕਿਹਾ, ‘‘ਪੀੜਤਾਂ ਦੀ ਪਛਾਣ ਕੀਤੀ ਜਾ ਰਹੀ ਹੈ। ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਹੋਰ ਜਾਂਚ ਜਾਰੀ ਹੈ।’’

Related posts

ਟਰੰਪ ਚੋਣ ਤੋਂ ਪਹਿਲੇ ਜੱਜ ਨਾਮਜ਼ਦ ਨਾ ਕਰਨ : ਬਿਡੇਨ

On Punjab

ਲੌਕਡਾਊਨ ਵੱਧਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਚਿਦੰਬਰਮ ਨੇ ਕਿਹਾ, ਪੈਸਾ, ਭੋਜਨ ਹੈ ਪਰ ਸਰਕਾਰ ਨਹੀਂ ਦੇਵੇਗੀ…

On Punjab

ਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਮ ਵਿਦਾਈ

On Punjab