PreetNama
ਸਮਾਜ/Social

ਬੀਐੱਸਐੱਫ ਨੇ ਕੌਮਾਂਤਰੀ ਸਰਹੱਦ ‘ਤੇ ਡਰੋਨ ਸੁੱਟ ਪਾਕਿਸਤਾਨ ਦੀ ਸਾਜ਼ਿਸ਼ ਕੀਤੀ ਨਾਕਾਮ

BSF action on border: ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਰਹੱਦ ‘ਤੇ ਪਾਕਿਸਤਾਨ ਦੀ ਸੂਹ ਲੈਣ ਦੀ ਵੱਡੀ ਸਾਜ਼ਿਸ਼ ਨਾਕਾਮ ਕੀਤੀ ਹੈ। ਸਮਾਚਾਰ ਏਜੰਸੀ ਪੀਟੀਆਈ ਅਨੁਸਾਰ, ਬੀਐੱਸਐੱਫ ਨੇ ਜੰਮੂ ਦੇ ਅਰਨੀਆ ਸੈਕਟਰ ‘ਚ ਕੌਮਾਂਤਰੀ ਸਰਹੱਦ ਦੇ ਨੇੜੇ ਭਾਰਤੀ ਇਲਾਕੇ ‘ਚ ਜਾਸੂਸੀ ਕਰ ਰਹੇ ਪਾਕਿਸਤਾਨ ਦੇ ਡਰੋਨ ਨੂੰ ਸੁੱਟ ਦਿੱਤਾ। ਸੂਤਰਾਂ ਅਨੁਸਾਰ ਉੱਥੇ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਵੱਖ-ਵੱਖ ਘਟਨਾਵਾਂ ‘ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ।

ਸਮਾਚਾਰ ਏਜੰਸੀ ਏਐੱਨਆਈ ਦੀ ਰਿਪੋਰਟ ਅਨੁਸਾਰ, ਜੰਮੂ-ਕਸ਼ਮੀਰ ਦੇ ਬਿਜਬੇਹਾਰਾ ਇਲਾਕੇ ‘ਚ ਸੋਮਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੇ ਕਬਜ਼ੇ ‘ਚੋਂ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲ਼ਾ-ਬਾਰੂਦ ਬਰਾਮਦ ਕੀਤਾ ਗਿਆ। ਸੁਰੱਖਿਆ ਬਲਾਂ ਨੇ ਇਸ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸਰਚ ਆਪ੍ਰੇਸ਼ਨ ਚਲਾਇਆ।

ਸਮਾਚਾਰ ਏਜੰਸੀ ਪੀਟੀਆਈ ਅਨੁਸਾਰ, ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸੋਮਵਾਰ ਨੂੰ ਅੱਤਵਾਦੀਆਂ ਵਿਚਕਾਰ ਹੋਈ ਗੋਲ਼ੀਬਾਰੀ ‘ਚ ਇਕ ਅੱਤਵਾਦੀ ਮਾਰਿਆ ਗਿਆ, ਜਦਕਿ ਭਾਰਤੀ ਫ਼ੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਸੁਰੱਖਿਆ ਬਲਾਂ ਨੇ ਹਮਲਾਵਰਾਂ ਦੀ ਭਾਲ ਲਈ ਤਲਾਸ਼ੀ ਵੀ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ‘ਚ ਇਕ ਅੱਤਵਾਦੀ ਮਾਰਿਆ ਗਿਆ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨੀ ਹੁਕਮਰਾਨਾਂ ‘ਚ ਭਾਰੀ ਬੇਚੈਨੀ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਸਾਲ 2019 ‘ਚ ਪਾਕਿਸਤਾਨ ਨੇ ਜੰਮੂ-ਕਸ਼ਮੀਰ ‘ਚ 3289 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਸੀ।ਪਾਕਿਸਤਾਨ ਅਤੇ ਭਾਰਤ ਵਿਚਕਾਰ ਸਾਲ 2003 ਤੋਂ ਜਾਰੀ ਜੰਗਬੰਦੀ ਦੇ 16 ਸਾਲਾਂ ‘ਚ ਪਿਛਲੇ ਸਾਲ ਪਾਕਿ ਨੇ ਸਭ ਤੋਂ ਜ਼ਿਆਦਾ ਵਾਰ ਸਰਹੱਦ ਪਾਰੋਂ ਗੋਲ਼ੀਬਾਰੀ ਕੀਤੀ। ਇਹੀ ਨਹੀਂ, 1 ਜਨਵਰੀ 2019 ਤੋਂ 31 ਜਨਵਰੀ 2019 ਤਕ ਪਾਕਿਸਤਾਨ ਨੇ ਸਰਹੱਦ ‘ਤੇ 3289 ਵਾਰ ਗੋਲ਼ੀਬਾਰੀ ਕਰਕੇ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਅਤੇ ਅਗਾਊਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ।

Related posts

Lombardia State Election – ਫਿਰ ਚੁਣੇ ਗਏ ਰਾਜ ਦੇ ਮੁੱਖੀ ਐਤੀਲੀੳ ਫੋਨਤਾਨਾ, ਹਾਰ ਕੇ ਵੀ ਡੂੰਘੀ ਛਾਪ ਛੱਡ ਗਏ ਭਾਰਤੀ ਸਿੱਖ ਉਮੀਦਵਾਰ

On Punjab

ਅਸੀ ਗ਼ਮਾ ਦੀਆਂ ਬੀਜੀਆ ਕਿਆਰੀਆਂ

Pritpal Kaur

ਸ਼੍ਰੀਨਗਰ ‘ਚ ਢਿੱਲ ਪਈ ਸਰਕਾਰ ‘ਤੇ ਭਾਰੂ, ਹੁਣ ਚੁੱਕੇ ਇਹ ਕਦਮ

On Punjab