82.29 F
New York, US
April 30, 2024
PreetNama
ਖਬਰਾਂ/News

ਬੀਜੇਪੀ ਮੰਤਰੀ ਨੇ ਸਿੱਖਾਂ ਦੇ ਇਲਾਕੇ ‘ਚ ਵਿਰੋਧ ਹੋਣ ‘ਤੇ ਕੱਢੀ ਗਾਲ਼, ਪੁਲਿਸ ਨੇ ਮਸਾਂ ਬਚਾਇਆ

ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਆਪਣੇ ਮੂੰਹ ਫਟ ਸੁਭਾਅ ਲਈ ਜਾਣੇ ਜਾਂਦੇ ਹਨ, ਪਰ ਅੱਜ ਉਨ੍ਹਾਂ ਦਾ ਇਹੋ ਸੁਭਾਅ ਉਨ੍ਹਾਂ ਲਈ ਮੁਸੀਬਤ ਦਾ ਸਬੱਬ ਬਣ ਗਿਆ। ਵਿਰੋਧ ਪ੍ਰਗਟ ਕਰਨ ਤੋਂ ਤੰਗ ਹੋਏ ਵਿਜ ਨੇ ਤੈਸ਼ ਵਿੱਚ ਆ ਕੇ ਗਾਲ਼ ਕੱਢ ਦਿੱਤੀ ਤਾਂ ਪ੍ਰਦਰਸ਼ਨਕਾਰੀ ਸਿੱਖਾਂ ਨੇ ਮੰਤਰੀ ਨੂੰ ਘੇਰ ਲਿਆ। ਪੁਲਿਸ ਨੇ ਮੰਤਰੀ ਨੂੰ ਮਸਾਂ ਉੱਥੋਂ ਕੱਢਿਆ।ਦਰਅਸਲ, ਅਨਿਲ ਵਿਜ ਅੰਬਾਲਾ ਛਾਉਣੀ ਇਲਾਕੇ ਦੇ ਪਿੰਡ ਮਛੋਦਾ ‘ਚ ਬੀਜੇਪੀ ਦੇ ਲੋਕ ਸਭਾ ਉਮੀਦਵਾਰ ਰਤਨ ਲਾਲ ਕਟਾਰੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਇੱਥੇ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵਿਜ ਆਪਾ ਗੁਆ ਬੈਠੇ ਤੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਗਾਲ਼ ਕੱਢ ਦਿੱਤੀ।
ਇਸ ਮਗਰੋਂ ਨਾਅਰੇਬਾਜ਼ੀ ਕਰ ਰਹੇ ਸਿੱਖ ਵੀ ਰੋਹ ਵਿੱਚ ਆ ਗਏ ਤੇ ਅਨਿਲ ਵਿਜ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਘੇਰਾ ਪਾ ਲਿਆ ਤੇ ਵਿਜ ਤੋਂ ਮੁਆਫ਼ੀ ਦੀ ਮੰਗ ਕਰਨ ਲੱਗੇ। ਇਸ ਦੌਰਾਨ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਮੰਤਰੀ ਨੂੰ ਖ਼ੂਬ ਬੁਰਾ ਭਲਾ ਕਿਹਾ। ਮੰਤਰੀ ਦੀ ਸੁਰੱਖਿਆ ਕਰ ਰਹੇ ਪੁਲਿਸ ਕਰਮੀਆਂ ਨੇ ਉਨ੍ਹਾਂ ਨੂੰ ਬੜੀ ਹੀ ਮੁਸ਼ਕਲ ਨਾਲ ਉੱਥੋਂ ਕੱਢਿਆ। ਮੰਤਰੀ ਵੱਲੋਂ ਹਾਲੇ ਤਕ ਇਸ ‘ਤੇ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

Related posts

ਜੰਗ ਦਾ ਖਤਰਾ! ਸਾਊਦੀ ਅਰਬ ਦੇ ਤੇਲ ਟੈਂਕਰਾਂ ‘ਤੇ ਹਮਲਾ

On Punjab

ਅੰਮ੍ਰਿਤਪਾਲ ਦੇ ਮਾਮਲੇ ‘ਚ ਨਜ਼ਰਬੰਦ ਕੀਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਨੂੰ ਪੁਲਿਸ ਨੇ ਕੀਤਾ ਰਿਹਾਅ

On Punjab

COVID-19 : ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 7178 ਨਵੇਂ ਮਾਮਲੇ, 65 ਹਜ਼ਾਰ ਤੋਂ ਵੱਧ ਐਕਟਿਵ ਮਾਮਲੇ

On Punjab