PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬੀਸੀਸੀਆਈ ਨੂੰ ਨਕੇਲ ਪਾਉਣ ਦੀ ਤਿਆਰੀ, ਖੇਡ ਸੰਸਥਾਵਾਂ ਵਿਚ ਵਧੇਰੇ ਪਾਰਦਰਸ਼ਤਾ ਲਈ ਲੋਕ ਸਭਾ ’ਚ ਬਿੱਲ ਪੇਸ਼

ਨਵੀਂ ਦਿੱਲੀ- ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਰੌਲੇ ਰੱਪੇ ਦਰਮਿਆਨ National Sports Governance Bill ਪੇਸ਼ ਕੀਤਾ ਜੋ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਸਮੇਤ ਕੌਮੀ ਖੇਡ ਸੰਸਥਾਵਾਂ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਦੇ ਨਾਲ ਇਨ੍ਹਾਂ ਖੇਡ ਸੰਸਥਾਵਾਂ ਨੂੰ ਇੱਕ ਰੈਗੂਲੇਟਰੀ ਬੋਰਡ ਪ੍ਰਤੀ ਵਧੇਰੇ ਜਵਾਬਦੇਹ ਬਣਾਏਗਾ।

ਕੌਮੀ ਖੇਡ ਪ੍ਰਸ਼ਾਸਨ ਬਿੱਲ ਵਿੱਚ ਰਾਸ਼ਟਰੀ ਓਲੰਪਿਕ ਕਮੇਟੀ, ਰਾਸ਼ਟਰੀ ਪੈਰਾਲੰਪਿਕ ਕਮੇਟੀ, ਰਾਸ਼ਟਰੀ ਖੇਡ ਸੰਘ ਅਤੇ ਖੇਤਰੀ ਖੇਡ ਸੰਘ ਵਰਗੀਆਂ ਰਾਸ਼ਟਰੀ ਖੇਡ ਸੰਚਾਲਨ ਸੰਸਥਾਵਾਂ ਦੀ ਸਥਾਪਨਾ ਲਈ ਉਪਬੰਧ ਹਨ, ਜੋ ਕਿ ਸਬੰਧਤ ਮਾਨਤਾ ਪ੍ਰਾਪਤ ਖੇਡ ਸੰਗਠਨਾਂ ਲਈ ਹਨ। ਇਹ ਬਿੱਲ ਖੇਡਾਂ ਦੇ ਵਿਕਾਸ ਅਤੇ ਪ੍ਰੋਤਸਾਹਨ, ਖਿਡਾਰੀਆਂ ਲਈ ਭਲਾਈ ਉਪਾਅ, ਚੰਗੇ ਸ਼ਾਸਨ, ਨੈਤਿਕਤਾ ਅਤੇ ਨਿਰਪੱਖ ਖੇਡ ਦੇ ਬੁਨਿਆਦੀ ਵਿਸ਼ਵਵਿਆਪੀ ਸਿਧਾਂਤਾਂ ’ਤੇ ਅਧਾਰਤ ਨੈਤਿਕ ਅਭਿਆਸਾਂ ਦੀ ਵਿਵਸਥਾ ਕਰਨ ਦੀ ਕੋਸ਼ਿਸ਼ ਕਰਦਾ ਹੈ।

Related posts

ਭਾਰਤ ਨੇਪਾਲ ‘ਚ ਤਕਰਾਰ ਜਾਰੀ, ਨੇਪਾਲ ਨੇ ਭਾਰਤੀ ਨਿਊਜ਼ ਚੈਨਲਾਂ ਤੇ ਲਾਈ ਰੋਕ

On Punjab

Istanbul Airport Shuts : ਭਾਰੀ ਬਰਫ਼ਬਾਰੀ ਕਾਰਨ ਇਸਤਾਂਬੁਲ ਹਵਾਈ ਅੱਡਾ ਬੰਦ, ਸ਼ਾਪਿੰਗ ਮਾਲ ਤੇ ਫੂਡ ਡਲਿਵਰੀ ਸਮੇਤ ਹੋਰ ਸੇਵਾਵਾਂ ਵੀ ਪ੍ਰਭਾਵਿਤ

On Punjab

ਅੱਗ ‘ਚ ਫਾਸੀਆਂ ਸਨ 3 ਜਾਨਾਂ, ਪੁਲਿਸ ਵਾਲਿਆਂ ਇੰਝ ਪਲਟੀ ਬਾਜ਼ੀ, ਕੀਤਾ ਰੈਸਕਿਊ

On Punjab