PreetNama
ਖਾਸ-ਖਬਰਾਂ/Important News

ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਕਤਲ

ਨਾਭਾ ਦੀ ਨਵੀਂ ਬਣੀ ਜੇਲ੍ਹ ਵਿਚ ਡੇਰਾ ਸਿਰਸਾ ਨਾਲ ਜੁੜੇ ਆਗੂ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਕਰ ਦਿੱਤੀ ਗਈ। ਜੇਲ੍ਹ ਵਿਚ ਕੈਦੀਆਂ ਨੇ ਹੀ ਸਰੀਆ ਮਾਰ ਕੇ ਮਹਿੰਦਰਪਾਲ ਦਾ ਕਤਲ ਕਰ ਦਿੱਤਾ। ਦੱਸ ਦਈਏ ਕਿ ਮਹਿੰਦਰਪਾਲ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸਿਟੀ ਪੁਲਿਸ ਕੋਟਰਪੁਰਾ ਨੇ ਏਐਸਆਈ ਪ੍ਰੀਤਮ ਸਿੰਘ ਦੀ ਸ਼ਿਕਾਇਤ ਦੇ ਆਧਾਰ ਉਤੇ 13 ਜੂਨ 2018 ਨੂੰ ਕੇਸ ਦਰਜ ਕੀਤਾ ਸੀ। ਦੱਸ ਦਈਏ ਕਿ ਬਿੱਟੂ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ। ਪੁਲਿਸ ਨੂੰ ਪਿੱਛੇ ਜਹੇ ਸੂਹ ਵੀ ਮਿਲੀ ਸੀ ਕਿ ਬਿੱਟੂ ਉਤੇ ਹਮਲੇ ਹੋ ਸਕਦਾ ਹੈ ਪਰ ਇਸ ਪਾਸੇ ਧਿਆਨ ਨਾ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਕੈਦੀਆਂ ਵਿਚ ਹੋਈ ਝੜਪ ਵਿਚ ਅੰਡਰ ਟਰਾਇਲ ਕੈਦੀ ਬਿੱਟੂ ਦੀ ਮੌਤ ਹੋ ਗਈ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਹਿੰਦਰਪਾਲ ਉਤੇ ਜੇਲ੍ਹ ਵਿਚ ਬੰਦ ਹੋਰ ਕੈਦੀਆਂ ਵੱਲੋਂ ਹਮਲਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਸਰੀਏ ਨਾਲ ਮਹਿੰਦਰਪਾਲ ਉਤੇ ਹਮਲਾ ਕੀਤਾ ਗਿਆ ਜਿਸ ਵਿਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਜੇਲ੍ਹ ਵਿਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਥੇ ਪਏ ਸਰੀਏ ਨਾਲ ਕੈਦੀ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਹਮਲਾ ਕੀਤਾ। ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।

Related posts

ਰੇਲਵੇ ਗੇਟਮੈਨ ਦੇ ਰਿਹਾ ਸੀ ਪਾਕਿਸਤਾਨੀਆਂ ਨੂੰ ਭੇਤ, ਕੇਸ ਦਰਜ

On Punjab

ਕੋਰੋਨਾ ਵਾਇਰਸ: ਚੀਨ ‘ਚ 24 ਘੰਟਿਆਂ ਦੇ ਅੰਦਰ ਹੋਈ 45 ਲੋਕਾਂ ਦੀ ਮੌਤ

On Punjab

ਪਾਕਿਸਤਾਨ ‘ਚ ਵਾਰ-ਵਾਰ ਫਲਾਈਟਾਂ ਰੱਦ ਹੋਣ ਕਾਰਨ ਪਰੇਸ਼ਾਨ ਹੋਏ ਲੋਕ, ਸੋਸ਼ਲ ਮੀਡੀਆ ‘ਤੇ ਕੱਢਿਆ ਗੁੱਸਾ

On Punjab