PreetNama
ਰਾਜਨੀਤੀ/Politics

ਬੇਸਿੱਟਾ ਰਹੀ SYL ਨਹਿਰ ‘ਤੇ ਪੰਜਾਬ-ਹਰਿਆਣਾ ਦੇ CMs ਦੀ ਬੈਠਕ, ਖੱਟੜ ਬੋਲੇ- ਨਹੀਂ ਬਣੀ ਸਹਿਮਤੀ, ਮਾਨ ਬੋਲੇ- ਇਸ ਦਾ ਹੱਲ PM ਕੋਲ

SYL ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖ਼ਤਮ ਹੋ ਗਈ ਹੈ ਜੋ ਕਿ ਬੇਸਿੱਟਾ ਰਹੀ। ਮੀਟਿੰਗ ‘ਚ ਦੋਵਾਂ ਸੂਬਿਆਂ ਦੇ ਅਧਿਕਾਰੀਆਂ ਦੀਆਂ ਟੀਮਾਂ ਵੀ ਮੌਜੂਦ ਸਨ। ਭਗਵੰਤ ਮਾਨ (Bhagwant Mann) ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਪੰਜਾਬ ਕੋਲ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦੀ ਕੀ ਲੋੜ। ਮਾਨ ਨੇ ਕਿਹਾ ਕਿ ਜਦੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਸਮਝੌਤਾ ਹੋਇਆ ਸੀ, ਉਸ ਸਮੇਂ ਪੰਜਾਬ ਕੋਲ 18.56 ਐਮਏਐਫ ਪਾਣੀ ਸੀ। ਜੋ ਹੁਣ ਘੱਟ ਕੇ 12.6 ਫੀਸਦੀ ਪਾਣੀ ‘ਤੇ ਆ ਗਿਆ ਹੈ। ਇਸ ਲਈ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਬਣਾਉਣ ਦੀ ਕੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਪੰਜਾਬ ਨਾਲੋਂ ਵੱਧ ਪਾਣੀ ਹੈ। ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਪੀਐੱਮ ਮੋਦੀ ਕੋਲ ਹੈ।

Related posts

ਸ਼ਿਵ ਸੈਨਾ ਮੰਤਰੀ ਦੀ ‘ਕੈਸ਼ ਬੈਗ’ ਵਾਲੀ ਵੀਡੀਓ ਵਾਇਰਲ; ਮੰਤਰੀ ਦਾ ਦਾਅਵਾ: ਬੈਗ ’ਚ ਸਿਰਫ਼ ਕੱਪੜੇ

On Punjab

ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦੀ SPG ਸੁਰੱਖਿਆ ਹਟਾਈ

On Punjab

ਸਿੱਕਮ ਢਿੱਗਾਂ ਡਿੱਗਣ ਕਾਰਨ 3 ਮੌਤਾਂ, 6 ਸੁਰੱਖਿਆ ਕਰਮੀ ਲਾਪਤਾ

On Punjab