PreetNama
ਖਾਸ-ਖਬਰਾਂ/Important News

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ:ਲੰਡਨ : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।ਉਨ੍ਹਾਂ ਵੱਲੋਂ ਆਉਣ ਵਾਲੀ 7 ਜੂਨ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਜਾਵੇਗਾ।ਇਸ ਦੇ ਨਾਲ ਹੀ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਲੈ ਕੇ ਕਿਆਸਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।

ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਜਿਸ ਵੇਲੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ, ਉਸ ਦੌਰਾਨ ਉਹ ਕਈ ਵਾਰ ਭਾਵੁਕ ਹੋ ਗਈ ਸੀ।ਉਸ ਨੇ ਕਿਹਾ ਕਿ ਇਹ ਫ਼ੈਸਲਾ ਕਾਫ਼ੀ ਦਬਾਅ ਕਰ ਕੇ ਲਿਆ ਗਿਆ ਹੈ।ਉਨ੍ਹਾਂ ਕਿਹਾ ਸਾਡੀ ਰਾਜਨੀਤੀ ਦਬਾਅ ਵਿੱਚ ਹੋ ਸਕਦੀ ਹੈ ਪਰ ਇਸ ਦੇਸ਼ ਲਈ ਬਹੁਤ ਕੁਝ ਚੰਗਾ ਹੈ।ਉਨ੍ਹਾਂ ਕਿਹਾ ਕਿ ਇਸ ਦੇਸ਼ ਨੂੰ ਸੰਭਾਲਣਾ ਮੇਰੇ ਲਈ ਕਾਫ਼ੀ ਸਨਮਾਨਜਨਕ ਸੀ।

Related posts

ਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ’ਤੇ ਸਰਬਸੰਮਤੀ ਨਾਲ ਮਤਾ ਪਾਸ, ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ

On Punjab

ISRO ਨਾਲ UAE ਦੇ ਪਹਿਲੇ ਪੁਲਾੜ ਯਾਤਰੀ ਨੇ ਵੀ ਸਪੇਸ ਤੋਂ ਭੇਜੀਆਂ ਖ਼ੂਬਸੂਰਤ ਤਸਵੀਰਾਂ

On Punjab

India Canada Row : ‘ਅਸੀਂ ਸ਼ੁਰੂ ਤੋਂ ਹੀ ਇਸ ਬਾਰੇ ਗੱਲ ਕਰਦੇ ਆ ਰਹੇ ਹਾਂ…’, ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਲੈ ਕੇ ਪ੍ਰਧਾਨ ਮੰਤਰੀ ਟਰੂਡੋ ਨੇ ਆਲਾਪਿਆ ਪੁਰਾਣਾ ਰਾਗ

On Punjab