74.16 F
New York, US
September 6, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬੰਗਾਲ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਘੁਸਪੈਠੀਆਂ ਨੂੰ ਚੁਣ-ਚੁਣ ਕੇ ਬਾਹਰ ਕੱਢਾਂਗੇ

ਬਾਲਾਗੜ੍ਹ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਅਧੀਨ ਪੈਂਦੇ ਬਾਲਾਗੜ੍ਹ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਭਾਜਪਾ ਸੱਤਾ ਵਿੱਚ ਆਉਂਦੀ ਹੈ, ਤਾਂ ਸੂਬੇ ਵਿੱਚ ‘ਇੱਕ ਵੀ ਘੁਸਪੈਠੀਏ’ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੰਗਾਲ ਵਿੱਚ ਮੌਜੂਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਚੁਣ-ਚੁਣ ਕੇ ਬਾਹਰ ਕੱਢਿਆ ਜਾਵੇਗਾ। ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਰੈਲੀ ਕਰਦਿਆਂ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਭਾਜਪਾ ਸੂਬੇ ਵਿੱਚ ਪੂਰਨ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, “ਅੱਜ ਪਹਿਲੇ ਪੜਾਅ ਦੀ ਵੋਟਿੰਗ ਮੁਕੰਮਲ ਹੋਣ ਵਾਲੀ ਹੈ ਅਤੇ ਬੰਗਾਲ ਵਿੱਚ ਇਹ ਮੇਰਾ 30ਵਾਂ ਪ੍ਰੋਗਰਾਮ ਹੈ। 5 ਮਈ ਨੂੰ ‘ਦੀਦੀ ਦਾ ਖੇਲਾ ਖ਼ਤਮ’ ਹੋ ਜਾਵੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ।”

ਘੁਸਪੈਠ ਨੂੰ ਸੂਬੇ ਦੀ ਆਰਥਿਕਤਾ ਅਤੇ ਸੁਰੱਖਿਆ ਲਈ ਖ਼ਤਰਾ ਦੱਸਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਘੁਸਪੈਠੀਏ ਬੰਗਾਲ ਦੇ ਨੌਜਵਾਨਾਂ ਦੀਆਂ ਨੌਕਰੀਆਂ ਅਤੇ ਗ਼ਰੀਬਾਂ ਦਾ ਰਾਸ਼ਨ ਖੋਹ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਅਨਸਰ ਦੇਸ਼ ਦੀ ਸੁਰੱਖਿਆ ਨੂੰ ਵੀ ਖੋਰਾ ਲਾ ਰਹੇ ਹਨ। ਅਗਲੇ ਪੜਾਅ ਦੀਆਂ ਚੋਣਾਂ ਲਈ ਪ੍ਰਚਾਰ ਤੇਜ਼ ਕਰਦਿਆਂ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ 29 ਅਪਰੈਲ ਨੂੰ ਕਮਲ ਦੇ ਨਿਸ਼ਾਨ ਦਾ ਬਟਨ ਦਬਾ ਕੇ ਭਾਜਪਾ ਨੂੰ ਜੇਤੂ ਬਣਾਉਣ। ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਵਿਧਾਇਕ ਚੁਣਨ ਲਈ ਨਹੀਂ, ਸਗੋਂ ਬੰਗਾਲ ਦੀ ਧਰਤੀ ਨੂੰ ਘੁਸਪੈਠੀਆਂ ਤੋਂ ਮੁਕਤ ਕਰਵਾਉਣ ਲਈ ਹੈ।

Related posts

ਪੁਲਿਸ ਅੜਿੱਕੇ ਆਇਆ ਚੋਰਾਂ ਦਾ ਬਾਪ! ਹੁਣ ਤੱਕ 100 ਕਾਰਾਂ ਉਡਾਈਆਂ

On Punjab

ਪਾਕਿ ਆਪਣੇ ਹੀ ਲੋਕਾਂ ’ਤੇ ਬੰਬਾਰੀ ਅਤੇ ਯੋਜਨਾਬੱਧ ਨਸਲਕੁਸ਼ੀ ਕਰਦਾ ਹੈ: ਭਾਰਤ

On Punjab

ਭਾਜਪਾ ਦੀ ਸੂਬਾ ਪੱਧਰੀ ਮੀਟਿੰਗ: ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 2027 ਚੋਣਾਂ ਲਈ ਉਲੀਕੀ ਗਈ ਰਣਨੀਤੀ

On Punjab