PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਗਵੰਤ ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ-  ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਚੋਣ ਮੈਦਾਨ ’ਚ ਉਤਾਰੇ ਜਾਣ ਦੀ ਸੰਭਾਵਨਾ ਹੈ। ਅੰਮ੍ਰਿਤਪਾਲ ਸਿੰਘ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨਗੇ। ਸ਼ੁੱਕਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੁਹਾਲੀ ’ਚ ਹੋਈ ਇੱਕ ਉੱਚ ਪੱਧਰੀ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ। ਇਸ ਮੀਟਿੰਗ ’ਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੋਂ ਇਲਾਵਾ ਸੀਨੀਅਰ ਆਗੂ ਵੀ ਸ਼ਾਮਲ ਸਨ।
ਅਹਿਮ ਸੂਤਰਾਂ ਅਨੁਸਾਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਲਕਾ ਲੰਬੀ ਜਾਂ ਗਿੱਦੜਬਾਹਾ ਤੋਂ ਚੋਣ ਲੜ ਸਕਦੇ ਹਨ। ਪਾਰਟੀ ਵੱਲੋਂ ਪਿਛਲੇ ਦਿਨਾਂ ’ਚ ਹਲਕਾ ਲੰਬੀ ’ਚ ਸਰਵੇਖਣ ਵੀ ਕਰਾਇਆ ਗਿਆ ਹੈ। ਇਹ ਤੈਅ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਸ ਹਲਕੇ (ਲੰਬੀ ਜਾਂ ਗਿੱਦੜਬਾਹਾ) ਤੋਂ ਚੋਣ ਲੜਨਗੇ, ਉਸ ਹਲਕੇ ਤੋਂ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਬਣਨਗੇ। ਇਸੇ ਤਰ੍ਹਾਂ ਜਿਸ ਸੀਟ ਤੋਂ ਮੁੱਖ ਮੰਤਰੀ ਭਗਵੰਤ ਮਾਨ ਚੋਣ ਮੈਦਾਨ ’ਚ ਉੱਤਰਦੇ ਹਨ, ਉਸ ਹਲਕੇ ਤੋਂ ਵੀ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ’ਚ ਉੱਤਰਨਗੇ।
ਪਾਰਟੀ ਨੇ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਹਲਕਾ ਰਾਮਪੁਰਾ ਫੂਲ ਤੋਂ ਚੋਣ ਮੈਦਾਨ ’ਚ ਲਿਆਉਣ ਦਾ ਫੈਸਲਾ ਕੀਤਾ ਸੀ ਕਿਉਂਕਿ ਪਿਛਲੀ ਲੋਕ ਸਭਾ ਚੋਣ ’ਚ ਫ਼ਰੀਦਕੋਟ ਸੰਸਦੀ ਹਲਕੇ ’ਚ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਨੂੰ ਸਭ ਤੋਂ ਵੱਧ ਵੋਟ ਅਸੈਂਬਲੀ ਹਲਕਾ ਰਾਮਪੁਰਾ ਫੂਲ ਤੋਂ ਪਈ ਸੀ। ਕੱਲ੍ਹ ਦੀ ਮੀਟਿੰਗ ’ਚ ਇਹ ਫ਼ੈਸਲਾ ਹੋਇਆ ਹੈ ਕਿ ਰਾਮਪੁਰਾ ਫੂਲ ਦੀ ਥਾਂ ਅੰਮ੍ਰਿਤਪਾਲ ਸਿੰਘ ਉਸ ਸੀਟ ਤੋਂ ਹੀ ਉਮੀਦਵਾਰ ਬਣਨਗੇ ਜਿੱਥੋਂ ਮੁੱਖ ਮੰਤਰੀ ਭਗਵੰਤ ਮਾਨ ਚੋਣ ਲੜਨਗੇ। ਰਾਮਪੁਰਾ ਹਲਕੇ ਤੋਂ ਪਾਰਟੀ  ਨੇ ਗਿੱਲ ਰੌਂਤਾ ਨੂੰ ਉਮੀਦਵਾਰ ਬਣਾਇਆ ਹੈ।

Related posts

ਕਾਊਂਟਿੰਗ ਦੀ ਵੀਡੀਓਗ੍ਰਾਫ਼ੀ ਲਈ ਹਾਈ ਕੋਰਟ ਪੁੱਜਾ ਰਾਜਾ ਵੜਿੰਗ

On Punjab

ਸਰਹੱਦ ਪਾਰੋਂ ਹਥਿਆਰ ਤਸਕਰੀ: ਸੱਤ ਪਿਸਤੌਲਾਂ ਸਣੇ ਚਾਰ ਗ੍ਰਿਫ਼ਤਾਰ

On Punjab

ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀ

On Punjab