PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਰੋਸਾ ਹੈ, ਰੇਖਾ ਗੁਪਤਾ ਦਿੱਲੀ ਦੇ ਵਿਕਾਸ ਲਈ ਪੂਰੇ ਜੋਸ਼ ਨਾਲ ਕੰਮ ਕਰੇਗੀ: ਮੋਦੀ

ਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਰੇਖਾ ਗੁਪਤਾ ਨੂੰ ਮੁਬਾਰਕਬਾਦ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠੀ ਹੈ ਅਤੇ ਉਨ੍ਹਾਂ ਭਰੋਸਾ ਜ਼ਾਹਰ ਕੀਤਾ ਕਿ ਨਵੀਂ ਮੁੱਖ ਮੰਤਰੀ ਸ਼ਹਿਰ ਦੇ ਵਿਕਾਸ ਲਈ ਪੂਰੇ ਜੋਸ਼ ਨਾਲ ਕੰਮ ਕਰੇਗੀ।

ਪਹਿਲੀ ਵਾਰ ਭਾਜਪਾ ਵਿਧਾਇਕ ਬਣੀ ਗੁਪਤਾ ਨੂੰ ਪਾਰਟੀ ਵੱਲੋਂ ਤਾਕਤ ਦੇ ਸ਼ਾਨਦਾਰ ਪ੍ਰਦਰਸ਼ਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਗਈ। ਇਸ ਦੇ ਨਾਲ ਹੀ ਭਾਜਪਾ 26 ਸਾਲਾਂ ਤੋਂ ਵੱਧ ਸਮੇਂ ਬਾਅਦ ਕੌਮੀ ਰਾਜਧਾਨੀ ਵਿੱਚ ਸੱਤਾ ਵਿੱਚ ਵਾਪਸ ਆਈ ਹੈ।

ਸੋਸ਼ਲ ਮੀਡੀਆ ਪਲੈਟਫਾਰਮ ਐਕਸ ਉਤੇ ਪਾਈ ਇਕ ਪੋਸਟ ਵਿਚ ਉਨ੍ਹਾਂ ਹੋਰ ਕਿਹਾ, “ਮੈਨੂੰ ਵਿਸ਼ਵਾਸ ਹੈ ਕਿ ਉਹ ਦਿੱਲੀ ਦੇ ਵਿਕਾਸ ਲਈ ਪੂਰੇ ਜੋਸ਼ ਨਾਲ ਕੰਮ ਕਰੇਗੀ। ਉਨ੍ਹਾਂ ਨੂੰ ਫਲਦਾਇਕ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ।”

ਇਸ ਦੇ ਨਾਲ ਹੀ ਮੋਦੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲੈਣ ਵਾਲੇ ਭਾਜਪਾ ਆਗੂਆਂ ਨੂੰ ਵੀ ਮੁਬਾਰਕਬਾਦ ਦਿੱਤੀ ਹੈ। ਇਕ ਵੱਖਰੀ ਟਵੀਟ ਵਿਚ ਉਨ੍ਹਾਂ ਕਿਹਾ, ‘‘ਸ੍ਰੀ ਪਰਵੇਸ਼ ਸਾਹਿਬ ਸਿੰਘ ਜੀ, ਸ੍ਰੀ ਆਸ਼ੀਸ਼ ਸੂਦ ਜੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਜੀ, ਸ੍ਰੀ ਰਵਿੰਦਰ ਇੰਦਰਰਾਜ ਸਿੰਘ ਜੀ, ਸ੍ਰੀ ਕਪਿਲ ਮਿਸ਼ਰਾ ਜੀ ਅਤੇ ਸ੍ਰੀ ਪੰਕਜ ਕੁਮਾਰ ਸਿੰਘ ਜੀ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ।’’

ਉਨ੍ਹਾਂ ਹੋਰ ਕਿਹਾ, ‘‘ਇਹ ਟੀਮ ਜੋਸ਼ ਅਤੇ ਤਜਰਬੇ ਦਾ ਖ਼ੂਬਸੂਰਤ ਸੁਮੇਲ ਹੈ ਅਤੇ ਯਕੀਨੀ ਤੌਰ ‘ਤੇ ਦਿੱਲੀ ਲਈ ਚੰਗਾ ਸ਼ਾਸਨ ਯਕੀਨੀ ਬਣਾਏਗੀ। ਉਨ੍ਹਾਂ ਨੂੰ ਸ਼ੁਭਕਾਮਨਾਵਾਂ।’’

Related posts

ਬਗੈਰ ਮਰਦਾਂ ਦੇ ਪੁਲਾੜ ‘ਚ ਪਹੁੰਚਿਆਂ ਦੋ ਔਰਤਾਂ ਨੇ ਕੀਤਾ ਸਪੇਸਵੌਕ

On Punjab

UK New PM: : ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਹੋਵੇਗੀ ਲਿਜ਼ ਟਰਸ,ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਹਰਾਇਆ

On Punjab

ਦਰਿਆ ਦੀ ਥਾਂ ਲੋਕਾਂ ਦੇ ਖੇਤਾਂ ਵਿੱਚ ਵਹਿਣ ਲੱਗਾ ਸਤਲੁਜ ਦਾ ਪਾਣੀ

On Punjab