ਹੁਸ਼ਿਆਰਪੁਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ’ਚ ਝੰਡਾ ਲਹਿਰਾਉਂਦੇ ਸਮੇਂ ਵੱਡਾ ਐਲਾਨ ਕੀਤਾ ਹੈ। ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਪੁੱਜੇ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਨੂੰ ਦੇਖਦੇ ਹੋਏ ਅਗਲੇ ਦਿਨ, ਯਾਨੀ 27 ਜਨਵਰੀ ਨੂੰ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਹੁਸ਼ਿਆਰਪੂਰ ਵਿਚ 77ਵਾਂ ਗਣਤੰਤਰ ਦਿਵਸ ਪਰੇਡ ਸਮਾਰੋਹ ਆਯੋਜਿਤ ਕੀਤਾ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।
ਇਸ ਦੌਰਾਨ ਜਿੱਥੇ ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਨੂੰ ਮੰਤਰਮੁਗਧ ਕੀਤਾ, ਉੱਥੇ ਹੀ ਇਸੇ ਸਮਾਰੋਹ ਵਿਚ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

