PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਵਾਨੀਗੜ੍ਹ: ਝੋਨੇ ਦੀ ਖਰੀਦ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬਰਸਟ

ਭਵਾਨੀਗੜ੍ਹ- ਇੱਥੇ ਅਨਾਜ ਮੰਡੀ ਵਿੱਖੇ ਮੁਨੀਮ ਯੂਨੀਅਨ ਵੱਲੋਂ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ, ਢੋਆਈ ਅਤੇ ਅਦਾਇਗੀ ਸਬੰਧੀ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਯਤਨ ਕਰ ਰਹੀ ਹੈ।

ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਸ਼ਖਸੀਅਤਾਂ ਅਤੇ ਪਰਵਾਸੀ ਪੰਜਾਬੀਆਂ ਦੀ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੀ ਸ਼ਲਾਘਾ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਿੱਤਲ, ਗੁਰਪ੍ਰੀਤ ਸਿੰਘ ਆਲੋਅਰਖ, ਅਵਤਾਰ ਸਿੰਘ ਤਾਰੀ, ਪ੍ਰਗਟ ਸਿੰਘ ਢਿੱਲੋਂ, ਬੰਟੀ ਗਰਗ, ਰਾਮ ਸਿੰਘ ਮੱਟਰਾਂ ਆਦਿ ਹਾਜ਼ਰ ਸਨ।

Related posts

Weather Update: ਨਵੀਂ ਪੱਛਮੀ ਗੜਬੜੀ ਦਾ ਅਲਰਟ, ਇਲਾਕਿਆਂ ਵਿਚ ਮੀਂਹ, ਹਨੇਰੀ ਅਤੇ ਗੜੇਮਾਰੀ ਦੀ ਚਿਤਾਵਨੀ

On Punjab

ਚੰਡੀਗੜ੍ਹ ਨਿਗਮ ਦਾ ਮਾਮਲਾ ਮੁੜ ਹਾਈ ਕੋਰਟ ਪੁੱਜਾ, ਕੋਰਟ ਕਮਿਸ਼ਨਰ ਦੀ ਨਿਗਰਾਨੀ ’ਚ ਚੋਣ ਕਰਵਾਉਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ

On Punjab

ਪਟਿਆਲਾ: ਦਿਲਜੀਤ ਦੋਸਾਂਝ ਦੀ ਫਿਲਮ ਸ਼ੂਟਿੰਗ ਦੌਰਾਨ ਮਾਹੌਲ ਤਣਾਅਪੂਰਵਕ ਹੋਇਆ

On Punjab