PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਭਾਗਵਤ ਦੇ ਬਿਆਨ ਤੋਂ ਸਪੱਸ਼ਟ ਹੈ, ਉਹ ਸੰਵਿਧਾਨ ਨੂੰ ਨਹੀਂ ਮੰਨਦੇ: ਬਘੇਲ

ਨਵੀਂ ਦਿੱਲੀ-ਕਾਂਗਰਸ ਨੇ ਅੱਜ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਦੇ ‘ਸੱਚੀ ਆਜ਼ਾਦੀ’ ਵਾਲੇ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਸੰਵਿਧਾਨ ਨੂੰ ਨਹੀਂ ਮੰਨਦੇ ਹਨ। ਭਾਗਵਤ ਨੇ ਕਿਹਾ ਸੀ ਕਿ ਰਾਮ ਮੰਦਿਰ ਵਿੱਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਹੀ ਭਾਰਤ ਨੂੰ ਅਸਲ ਆਜ਼ਾਦੀ ਮਿਲੀ ਸੀ। ਪਾਰਟੀ ਦੇ ਸੀਨੀਅਰ ਆਗੂ ਭੁਪੇਸ਼ ਬਘੇਲ ਨੇ ਇਹ ਦਾਅਵਾ ਵੀ ਕੀਤਾ ਕਿ ਭਾਗਵਤ ਨੇ ਆਜ਼ਾਦੀ ਅੰਦੋਲਨ ਦਾ ਅਪਮਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਤਰਜਮਾਨ ਪਵਨ ਖੇੜਾ ਵੀ ਮੌਜੂਦ ਸਨ। ਭਾਗਵਤ ਨੇ ਸੋਮਵਾਰ ਨੂੰ ਕਿਹਾ ਸੀ ਕਿ ਅਯੁੱਧਿਆ ਵਿੱਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਤਰੀਕ ‘ਪ੍ਰਤਿਸ਼ਠਾ ਦਵਾਦਸ਼ੀ’ ਦੇ ਰੂਪ ਵਿੱਚ ਮਨਾਈ ਜਾਣੀ ਚਾਹੀਦੀ ਹੈ, ਕਿਉਂਕਿ ਕਈ ਸਦੀਆਂ ਤੋਂ ਦੁਸ਼ਮਣ ਦੇ ਹਮਲੇ ਝੱਲਣ ਵਾਲੇ ਦੇਸ਼ ਨੂੰ ਸੱਚੀ ਆਜ਼ਾਦੀ ਇਸੇ ਦਿਨ ਮਿਲੀ ਸੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ‘ਇੰਡੀਅਨ ਸਟੇਟ’ ਵਾਲੇ ਬਿਆਨ ਦੀ ਭਾਜਪਾ ਦੇ ਲੋਕਾਂ ਨੇ ਗ਼ਲਤ ਵਿਆਖਿਆ ਕੀਤੀ।

Related posts

ਬੈਨ ਹੋਣ ਮਗਰੋਂ TikTok ਦਾ ਵੱਡਾ ਦਾਅਵਾ

On Punjab

ਸੰਸਦ ਹਮਲੇ ਦਾ ਦਸਤਾਵੇਜ਼ ਜਾਂਚ ਕਮੇਟੀ ਨੂੰ ਸੌਂਪੇਗਾ ਵ੍ਹਾਈਟ ਹਾਊਸ

On Punjab

ਰਾਜਸਥਾਨ ਰੌਇਲਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ ਛੇ ਦੌੜਾਂ ਨਾਲ ਹਰਾਇਆ

On Punjab