PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਜਪਾ ਦੀ ਸੂਬਾ ਪੱਧਰੀ ਮੀਟਿੰਗ: ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 2027 ਚੋਣਾਂ ਲਈ ਉਲੀਕੀ ਗਈ ਰਣਨੀਤੀ

ਲੁਧਿਆਣਾ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਲੁਧਿਆਣਾ ਸਥਿਤ ਪਾਰਟੀ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਸੁਬਾ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਅਤੇ ਕੌਮੀ ਸਕੱਤਰ,ਪੰਜਾਬ ਦੇ ਸਹਿ ਪ੍ਰਭਾਰੀ ਨਰਿੰਦਰ ਰੈਣਾ ਸਮੇਤ ਨਵੀਂ ਚੁਣੀ ਗਈ ਸਟੇਟ ਬਾਡੀ ਦੇ ਨਵ ਨਿਯੁਕਤ ਅਹੁਦੇਦਾਰ ਅਤੇ ਸਮੂਹ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤੀ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਸਮੁੱਚੇ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੂਰਨ ਵਿਸ਼ਵਾਸ ਪ੍ਰਗਟਾਇਆ। ਸਾਰੇ ਆਗੂਆਂ ਨੇ ਪੂਰੀ ਇੱਕਜੁੱਟਤਾ ਅਤੇ ਚੜ੍ਹਦੀ ਕਲਾ ਨਾਲ 2027 ਦੀਆਂ ਚੋਣਾਂ ਲੜਨ ਦਾ ਅਹਿਦ ਲਿਆ।

ਨਵ-ਨਿਯੁਕਤ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਅਹੁਦੇ ਹੀ ਨਹੀਂ ਹਨ, ਸਗੋਂ ਪੰਜਾਬ ਅਤੇ ਪਾਰਟੀ ਦੇ ਭਵਿੱਖ ਲਈ ਇੱਕ ਵੱਡੀ ਜ਼ਿੰਮੇਵਾਰੀ ਹਨ। ਪਾਰਟੀ ਵਲੋਂ ਜਤਾਏ ਗਏ ਭਰੋਸੇ ‘ਤੇ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਖ਼ਰੇ ਉਤਰਨਾ ਤੁਹਾਡਾ ਮੁੱਖ ਫ਼ਰਜ਼ ਹੈ। ਉਨ੍ਹਾਂ ਆਗੂਆਂ ਨੂੰ ਸੰਗਠਨ ਦੀਆਂ ਜੜ੍ਹਾਂ ਹੋਰ ਡੂੰਘੀਆਂ ਕਰਨ ਲਈ ਹਰ ਪਿੰਡ , ਹਰ ਸ਼ਹਿਰ, ਹਰ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਨਾਕਾਮ ਸਾਬਤ ਹੋਈ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ, ਵਧਦਾ ਨਸ਼ਾ, ਗੈਂਗਸਟਰਵਾਦ ਅਤੇ ਬੇਲਗਾਮ ਕਰਜ਼ਾ, ਬੇਰੁਜ਼ਗਾਰੀ ਅਤੇ ਹੋਰ ਕਈ ਮੁੱਦੇ ਪੰਜਾਬ ਲਈ ਵੱਡਾ ਸੰਕਟ ਬਣ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਮੱਸਿਆਵਾਂ ਤੋਂ ਪੰਜਾਬ ਨੂੰ ਨਿਜਾਤ ਦਿਵਾਉਣ ਲਈ ਲੋਕਾਂ ਦੀ ਇੱਕੋ-ਇੱਕ ਉਮੀਦ ਹੁਣ ਭਾਰਤੀ ਜਨਤਾ ਪਾਰਟੀ ਹੀ ਹੈ। ਚੋਣਾਂ ਦੀ ਤਿਆਰੀ ਵਜੋਂ ਸੂਬਾ ਪ੍ਰਧਾਨ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਮੁਖੀ ਨੀਤੀਆਂ ਨੂੰ ਪੰਜਾਬ ਦੇ ਹਰ ਘਰ-ਘਰ ਤੱਕ ਪਹੁੰਚਾਇਆ ਜਾਵੇ, ਤਾਂ ਜੋ ਸੂਬੇ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ।

Related posts

ਕੋੇਰੋਨਾ ਦੇ ਡੈਲਟਾ ਵੇਰੀਐਂਟ ਤੋਂ 70 ਗੁਣਾ ਤੇਜ਼ੀ ਨਾਲ ਫੈਲਦਾ ਹੈ ਓਮੀਕ੍ਰੋਨ, ਰਿਸਰਚ ‘ਚ ਹੋਇਆ ਖੁਲਾਸਾ

On Punjab

ਸਾਇਨਾ ਨੇਹਵਾਲ ਤੇ ਪਾਰੂਪੱਲੀ ਕਸ਼ਯਪ ਵੱਲੋਂ ਵੱਖ ਹੋਣ ਦਾ ਐਲਾਨ

On Punjab

Women’s Day ਮੌਕੇ ਸ਼੍ਰੀ ਕਰਤਾਰਪੁਰ ਸਾਹਿਬ ਲਈ ਮਹਿਲਾ ਜੱਥੇ ਨਾਲ ਰਵਾਨਾ ਹੋਈ ਪ੍ਰਨੀਤ ਕੌਰ

On Punjab