86.2 F
New York, US
September 11, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ

ਸੰਗਰੂਰ-  ਸੰਗਰੂਰ ’ਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਹੈ। ਘਟਨਾ ਸ਼ਨੀਵਾਰ ਅੱਧੀ ਰਾਤ ਮਗਰੋਂ ਕਰੀਬ ਦੋ ਵਜੇ ਦੀ ਦੱਸੀ ਜਾ ਰਹੀ ਹੈ। ਹਮਲੇ ਸਮੇਂ ਦਫ਼ਤਰ ਵਿੱਚ ਕੋਈ ਮੌਜੂਦ ਨਹੀਂ ਸੀ। ਅੱਜ ਸਵੇਰੇ ਘਟਨਾ ਦਾ ਪਤਾ ਲੱਗਦਿਆਂ ਹੀ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਐੱਸ.ਪੀ. (ਡੀ) ਸ਼੍ਰੀ ਦਵਿੰਦਰ ਅਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲੀਸ ਨੂੰ ਅੱਜ ਸਵੇਰੇ ਹੀ ਸੂਚਨਾ ਮਿਲੀ ਸੀ ਅਤੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੀਅਰ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਬਾਹਰਲੀ ਕੰਧ ’ਤੇ ਸੁੱਟਿਆ ਗਿਆ, ਜਿੱਥੇ ਅੱਗ ਦੇ ਨਿਸ਼ਾਨ ਹਨ। ਇਹ ਘਟਨਾ ਸ਼ਨੀਵਾਰ ਦੀ ਰਾਤ ਨੂੰ ਕਰੀਬ ਦੋ-ਢਾਈ ਵਜੇ ਦੀ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਦੀਆਂ ਵੱਖ-ਵੱਖ ਟੀਮਾਂ ਜਾਂਚ ਵਿੱਚ ਜੁਟ ਗਈਆਂ ਹਨ। ਪੁਲੀਸ ਕੇਸ ਦਰਜ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸੰਗਰੂਰ ਭਾਜਪਾ ਦਫ਼ਤਰ ਅੱਗੇ ਪੁਲੀਸ ਵੱਲੋਂ ਜਾਂਚ ਜਾਰੀ। ਫੋਟੋ: ਗੁਰਦੀਪ ਲਾਲੀ

ਇਸ ਮੌਕੇ ਮੌਜੂਦ ਭਾਜਪਾ ਆਗੂ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਵਰਕਰ ਨੇ ਭਾਜਪਾ ਦਫ਼ਤਰ ਦਾ ਜਿੰਦਰਾ ਖੋਲ੍ਹਿਆ ਤਾਂ ਉਸ ਨੇ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਪੈਟਰੋਲ ਬੰਬ ਦਫ਼ਤਰ ਉੱਪਰ ਸੁੱਟ ਕੇ ਦਫ਼ਤਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਉੱਪਰ ਤੱਕ ਧੂੰਏਂ ਦੇ ਨਿਸ਼ਾਨ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਜਪਾ ਦੇ ਜ਼ਿਲ੍ਹਾ ਦਫ਼ਤਰ ’ਤੇ ਹਮਲਾ ਹੋਣਾ ਸਰਕਾਰ ਦੀ ਨਾਕਾਮੀ ਹੈ। ਪਹਿਲਾਂ ਭਾਜਪਾ ਦੇ ਚੰਡੀਗੜ੍ਹ ਦਫ਼ਤਰ ‘ਤੇ ਅਟੈਕ ਹੋਇਆ, ਪੁਲੀਸ ਥਾਣਿਆਂ ਉੱਪਰ ਹਮਲੇ ਹੋਏ ਹਨ।

ਇਸ ਮੌਕੇ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਨੇ ਦੱਸਿਆ ਕਿ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹੋਏ ਹਮਲੇ ਦੀ ਜਾਣਕਾਰੀ ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਹੈ। ਆਮ ਆਦਮੀ, ਪੁਲੀਸ ਥਾਣੇ ਅਤੇ ਸਿਆਸੀ ਪਾਰਟੀਆਂ ਦੇ ਦਫ਼ਤਰ ਸੁਰੱਖਿਅਤ ਨਹੀਂ ਹਨ, ਜਿਨ੍ਹਾਂ ਉੱਪਰ ਲਗਾਤਾਰ ਹਮਲੇ ਹੋ ਰਹੇ ਹਨ।

Related posts

ਰਾਜ ਵਿੱਚ ਵਧਦੇ ਬਿਜਲੀ ਸੰਕਟ ‘ਤੇ ਇੰਜੀਨੀਅਰਾਂ ਦਾ ਵੱਡਾ ਕਦਮ, ਮੁੱਖ ਮੰਤਰੀ ਨੂੰ ਲਿਖੀ ਚਿੱਠੀ

On Punjab

ਅਮਰੀਕਾ ਦੇ ਮਸ਼ਹੂਰ Talk Show Host Larry King ਦੇ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ

On Punjab

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਹੀ ਬਾਇਡੇਨ ਦੀ ਟੁੱਟੀ ਹੱਡੀ, ਕੁੱਤੇ ਨਾਲ ਖੇਡਦਿਆਂ ਹਾਦਸਾ

On Punjab