PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਜਪਾ ਨੂੰ ਕੈਂਪ ਲਗਾਉਣ ਤੋਂ ਰੋਕਣ ਦਾ ਮਾਮਲਾ ਭਖਿਆ

ਚੰਡੀਗੜ੍ਹ- ਇੱਥੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ਼ਿਕਾਇਤਾਂ ਦੀ ਜਾਂਚ ਲਈ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ, ਜਿਸ ਵਿੱਚ ਏਡੀਸੀ, ਐੱਸਡੀਐੱਮ, ਐੱਸਪੀਐੱਚ ਤੇ ਡੀਐੱਸਪੀ ਨੂੰ ਸ਼ਾਮਲ ਕੀਤਾ ਗਿਆ ਹੈ। ਇੱਥੇ ਜ਼ਿਲ੍ਹਾ ਕਮੇਟੀ ਮੈਂਬਰ ਐੱਸਪੀਐੱਚ ਸੰਦੀਪ ਸਿੰਘ ਮੰਡ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਬੁਲਾਰੇ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਰਿਪੋਰਟਾਂ ਮਿਲੀਆਂ ਸਨ ਕਿ ਕੁਝ ਵਿਅਕਤੀ ਸਥਾਨਕ ਨਿਵਾਸੀਆਂ ਦਾ ਨਿੱਜੀ ਡੇਟਾ ਗੈਰ-ਕਾਨੂੰਨੀ ਤੌਰ ’ਤੇ ਇਕੱਠਾ ਕਰ ਰਹੇ ਹਨ। ਰਾਜ ਸਰਕਾਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ ਕਿਉਂਕਿ ਇਸ ਦੀ ਕਿਸੇ ਵੀ ਰੂਪ ਵਿਚ ਦੁਰਵਰਤੋਂ ਹੋ ਸਕਦੀ ਹੈ। ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਘਟਨਾ ਦੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਗਈ ਹੈ।

Related posts

ਰਾਣੀ ਮਹਿਲ ਦੀ ਮੁਰੰਮਤ ਦਾ ਕੰਮ ਮਜ਼ਦੂਰਾਂ ਦੀ ਘਾਟ ਕਾਰਨ ਬੰਦ

On Punjab

ਅਮਰੀਕਾ ਦੇ ਫਲੋਰਿਡਾ ਸ਼ਹਿਰ ‘ਚ ਹੋਈ ਗੋਲ਼ੀਬਾਰੀ, ਦੋ ਦੀ ਮੌਤ 20 ਤੋਂ ਜ਼ਿਆਦਾ ਜ਼ਖ਼ਮੀ

On Punjab

ਝਾਰਖੰਡ: ਸੋਸ਼ਲ ਮੀਡੀਆ ’ਤੇ ਪਾਕਿਸਤਾਨ ਪੱਖੀ ਪੋਸਟ ਪਾਉਣ ਲਈ ਇਕ ਗ੍ਰਿਫਤਾਰ

On Punjab