PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਭਾਜਪਾ ਵਿਧਾਇਕ ਰਾਹੁਲ ਨਰਵੇਕਰ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਲਈ ਨਾਮਜ਼ਦਗੀ ਦਾਖ਼ਲ ਕੀਤੀ

ਨਵੀਂ ਦਿੱਲੀ: ਭਾਜਪਾ ਵਿਧਾਇਕ ਰਾਹੁਲ ਨਾਰਵੇਕਰ ਨੇ ਐਤਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ। ਉਸਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਦੋਵਾਂ ਉਪ ਮੁੱਖ ਮੰਤਰੀਆਂ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ, ਚੰਦਰਕਾਂਤ ਪਾਟਿਲ ਅਤੇ ਹੋਰ ਆਗੂ ਵੀ ਮੌਜੂਦ ਸਨ।
ਹਾਲਾਂਕਿ ਮਹਾਵਿਕਾਸ ਅਘਾੜੀ (ਐੱਮ.ਵੀ.ਏ.) ਵੱਲੋਂ ਅਜੇ ਤੱਕ ਇਸ ਅਹੁਦੇ ਲਈ ਕਿਸੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਭਲਕੇ 9 ਦਸੰਬਰ ਨੂੰ ਬਾਅਦ ਦੁਪਹਿਰ ਸਪੀਕਰ ਦੇ ਅਹੁਦੇ ਲਈ ਚੋਣ ਹੋਵੇਗੀ।
ਐਮਵੀਏ ਦੇ ਮੈਂਬਰਾਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ
ਨਵੀਂ ਗਠਿਤ ਵਿਧਾਨ ਸਭਾ ਵਿੱਚ ਐਤਵਾਰ ਨੂੰ ਮਹਾ ਵਿਕਾਸ ਅਗਾੜੀ (ਐਮਵੀਏ) ਦੇ ਮੈਂਬਰਾਂ ਨੇ ਵਿਧਾਇਕਾਂ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਈਵੀਐਮ ਦੀ ਦੁਰਵਰਤੋਂ ਦਾ ਦੋਸ਼ ਲਾਉਂਦਿਆਂ ਵਿਧਾਨ ਸਭਾ ਦੇ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ (ਸ਼ਨੀਵਾਰ) ਨੂੰ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰ ਦਿੱਤਾ ਸੀ। ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਕਾਂਗਰਸ ਨੇਤਾ ਨਾਨਾ ਪਟੋਲੇ, ਵਿਜੇ ਵਡੇਟੀਵਾਰ ਅਤੇ ਅਮਿਤ ਦੇਸ਼ਮੁਖ, ਐਨਸੀਪੀ-ਐਸਪੀ ਦੇ ਅਮਿਤ ਦੇਸ਼ਮੁਖ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਆਦਿਤਿਆ ਠਾਕਰੇ ਸਮੇਤ ਕੁਝ ਵਿਧਾਇਕਾਂ ਨੇ ਸਹੁੰ ਚੁੱਕੀ।

Related posts

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅਗਲੀ ਸੁਣਵਾਈ 1 ਅਗਸਤ ਨੂੰ

On Punjab

ਚੀਨੀ ਕੰਪਨੀ ਨੇ ਆਸਟਰੇਲੀਆਈ ਟਾਪੂ ‘ਤੇ ਕੀਤਾ ਕਬਜ਼ਾ, ਸਥਾਨਕ ਲੋਕਾਂ ਨੂੰ ਕੱਢਿਆ ਬਾਹਰ

On Punjab

ਚੋਣਾਂ ਦੇ ਮਾਹੌਲ ’ਚ ਇੱਕ ਕਰੋੜ ਦੀ ਪੁਰਾਣੀ ਕਰੰਸੀ ਤੇ ਹਥਿਆਰ ਬਰਾਮਦ

Pritpal Kaur