PreetNama
ਖੇਡ-ਜਗਤ/Sports News

ਭਾਜਪਾ ਸਾਂਸਦ ਮੈਂਬਰ ਗੌਤਮ ਗੰਭੀਰ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

Gautam Gambhir received death threats: ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਤੇ ਭਾਜਪਾ ਦੇ ਮੌਜੂਦਾ ਸਾਂਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਇੰਟਰਨੈਸ਼ਨਲ ਨੰਬਰ ਤੋਂ ਫੋਨ ‘ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਗੌਤਮ ਗੰਭੀਰ ਵੱਲੋਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ ਗਈ ਹੈ । ਉਨ੍ਹਾਂ ਨੇ ਪੁਲਿਸ ਕੋਲੋਂ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ । ਨਾਲ ਹੀ ਉਨ੍ਹਾਂ ਨੇ ਪੁਲਿਸ ਤੋਂ ਖੁਦ ਦੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਵੀ ਕੀਤੀ ਹੈ ।

ਗੌਤਮ ਗੰਭੀਰ ਨੇ ਸ਼ਾਹਦਰਾ ਦੇ ਡੀਸੀਪੀ ਨੂੰ ਚਿੱਠੀ ਲਿਖ ਕੇ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਇੰਟਰਨੈਸ਼ਨਲ ਨੰਬਰ ਤੋਂ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਜਿਸ ਕਾਰਨ ਉਹ ਉਨ੍ਹਾਂ ਤੋਂ ਐਫਆਈਆਰ ਦਰਜ ਕਰਨ ਦੀ ਮੰਗ ਕਰਦੇ ਹਨ ਅਤੇ ਖੁਦ ਨੂੰ ਪਰਿਵਾਰ ਸਮੇਤ ਸੁਰੱਖਿਆ ਪ੍ਰਦਾਨ ਕਰਨ ਦੀ ਵੀ ਮੰਗ ਕਰਦੇ ਹਨ ।

ਦੱਸ ਦਈਏ ਕਿ ਗੌਤਮ ਗੰਭੀਰ ਪੂਰਬੀ ਦਿੱਲੀ ਤੋਂ ਸਾਂਸਦ ਹਨ । ਉਹ ਅਕਸਰ ਹੀ ਦੇਸ਼ ਵਿੱਚ ਵੱਖ-ਵੱਖ ਮੁੱਦਿਆਂ ‘ਤੇ ਆਪਣੀ ਰਾਏ ਦਿੰਦੇ ਰਹਿੰਦੇ ਹਨ ।

Related posts

ਸਰਕਾਰੀ ਅਣਗਹਿਲੀ: ਪੰਜਾਬ ਲਈ 9 ਗੋਲਡ ਮੈਡਲ ਜਿੱਤਣ ਵਾਲੀਆਂ ਭੈਣਾਂ ਝੋਨਾ ਲਾਉਣ ਲਈ ਮਜਬੂਰ

On Punjab

ਵਿਸ਼ਵ ਕਬੱਡੀ ਕੱਪ: ਫਾਈਨਲ ਮੁਕਾਬਲੇ ‘ਚ ਭਾਰਤ ਨੇ ਕੈਨੇਡਾ ਨੂੰ 64-19 ਨਾਲ ਹਰਾਇਆ

On Punjab

ਮਹਾਂਰਾਸ਼ਟਰ ‘ਚ ਨਵੀਂ ਸਰਕਾਰ ਬਣਦਿਆਂ ਹੀ ਘਟਾਈ ਸਚਿਨ ਦੀ ਸੁਰੱਖਿਆ, ਜਾਣੋ ਕਾਰਨ..

On Punjab