PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਜਪਾ ਹਰਿਆਣਾ ਸਹਾਰੇ ਪੰਜਾਬ ’ਚ ਪੈਰ ਜਮਾਉਣ ਦੀ ਕੋਸ਼ਿਸ਼ ’ਚ

ਚੰਡੀਗਡ਼੍ਹ- ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਦੌਰਾਨ ਭਾਜਪਾ ਵੱਲੋਂ ਪੰਜਾਬ ਵਿੱਚ ਆਪਣੇ ਪੈਰ ਜਮਾਉਣ ਲਈ ਵੱਖਰੀ ਰਣਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਹਰਿਆਣਾ ਸਰਕਾਰ ਦੇ ਸਹਾਰੇ ਪੰਜਾਬੀਆਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਲਈ ਹਰਿਆਣਾ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਪੰਜਾਬੀਆਂ ਲਈ ਕਈ ਫ਼ੈਸਲੇ ਕੀਤੇ ਗਏ ਹਨ, ਜਿਸ ਦਾ ਪੰਜਾਬ ਦੀ ਸਿਆਸਤ ’ਤੇ ਅਸਰ ਪੈ ਸਕਦਾ ਹੈ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀਆਂ ਪੰਜਾਬ ਵਿੱਚ ਫੇਰੀਆਂ ਵੱਧ ਗਈਆਂ ਹਨ। ਅੱਜ ਵੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚਾਰ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਿਆ।

ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਪਿਛਲੇ ਦਿਨੀਂ ਦਿੱਲੀ ਸਿੱਖ ਕਤਲੇਆਮ ਦੇ 121 ਪੀੜਤ ਪਰਿਵਾਰਾਂ ਦੇ ਜੀਆਂ ਨੂੰ ਨੌਕਰੀ ਦੇਣ ਦੇ ਫ਼ੈਸਲਾ ਕੀਤਾ ਸੀ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੁਰੂਕਸ਼ੇਤਰ ਵਿੱਚ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਮਨਾਉਣ ਸਬੰਧੀ ਧੰਨਵਾਦ ਮਤਾ ਪੇਸ਼ ਕਰਦਿਆਂ ਚਰਚਾ ਕਰਵਾਈ ਗਈ।

ਭਾਜਪਾ ਵੱਲੋਂ ਔਰਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਆਕਰਸ਼ਿਤ ਕੀਤਾ ਜਾ ਰਿਹਾ ਹੈ। ਇਸੇ ਲਈ ਭਾਜਪਾ ਨੇ ਹਰਿਆਣਾ ਵਿੱਚ ਤੀਜੀ ਵਾਰ ਸਰਕਾਰ ਬਣਦਿਆਂ ਹੀ ਪਹਿਲੇ ਸਾਲ ਵਿੱਚ ਹੀ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ, ਜਦੋਂ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਪਣੇ ਪੌਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਵਿੱਚ ਅਸਮਰੱਥ ਰਹੀ। ਪਿਛਲੇ ਸਮੇਂ ਦੌਰਾਨ ਪੰਜਾਬ ’ਵਰਸਿਟੀ ਦੇ ਮੁੱਦੇ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬੀਆਂ ਦੀ ਨਾਰਾਜ਼ਗੀ ਨੂੰ ਵੇਖਦਿਆਂ ਕਈ ਫ਼ੈਸਲੇ ਫੌਰੀ ਤੌਰ ’ਤੇ ਵਾਪਸ ਲਏ। ਇਸੇ ਦੌਰਾਨ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਦੇ ਪ੍ਰਾਜੈਕਟ ’ਤੇ ਵੀ ਰੋਕ ਲਗਾਈ।
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਲੜੀਆਂ- ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਸਾਲ 2022 ’ਚ ਵਿਧਾਨ ਸਭਾ ਅਤੇ 2024 ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜੀਆਂ ਸਨ। ਸਾਲ 2022 ਵਿੱਚ ਭਾਜਪਾ ਨੂੰ 6 ਫ਼ੀਸਦ ਅਤੇ 2024 ਵਿੱਚ 18 ਫ਼ੀਸਦ ਦੇ ਕਰੀਬ ਵੋਟਾਂ ਮਿਲੀਆਂ। ਇਸ ਤੋਂ ਬਾਅਦ ਭਾਜਪਾ ਨੇ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲੜੀਆਂ। ਹਾਲਾਂਕਿ ਇਨ੍ਹਾਂ ਚੋਣਾਂ ਦੌਰਾਨ ਭਾਜਪਾ ਦੇ ਪੱਲੇ ਬਹੁਤਾ ਕੁਝ ਨਹੀਂ ਪਿਆ ਪਰ ਜਿਹੜੀ ਭਾਜਪਾ ਪੰਜਾਬ ਦੇ ਪਿੰਡਾਂ ਵਿੱਚ ਦਾਖ਼ਲ ਹੋਣ ਤੋਂ ਡਰਦੀ ਸੀ ਉਹ ਪੰਜਾਬ ਦੇ ਪਿੰਡਾਂ ਵਿੱਚ ਪੋਲਿੰਗ ਬੂਥ ਲਗਾਉਣ ਵਿੱਚ ਕਾਮਯਾਬ ਰਹੀ।

Related posts

Heavy Rains In Afghanistan : ਅਫਗਾਨਿਸਤਾਨ ‘ਚ ਅਚਾਨਕ ਭਾਰੀ ਮੀਂਹ ਕਾਰਨ ਆਏ ਹੜ੍ਹ ‘ਚ 31 ਲੋਕਾਂ ਦੀ ਮੌਤ, ਕਈ ਲਾਪਤਾ

On Punjab

ਨੌਕਰੀ ਤੋਂ ਕੱਢੇ ਵਰਕਰ ਨੇ ਬਦਲਾ ਲੈਣ ਲਈ ਕੀਤਾ ਡਾਕਟਰ ਦਾ ਕਤਲ

On Punjab

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸ਼੍ਰੀਲੰਕਾ ਜਾਣ ਤੋਂ ਵਰਜਿਆ

On Punjab