79.9 F
New York, US
September 12, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਲੀਡਰਸ਼ਿਪ ਦਿੱਲੀ ਤਲਬ, ਅੱਜ ਸ਼ਾਮ ਹੋਵੇਗੀ ਹੰਗਾਮੀ ਬੈਠਕ

ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਸ਼ੁੱਕਰਵਾਰ ਸ਼ਾਮ ਇੱਕ ਹੰਗਾਮੀ ਬੈਠਕ ਲਈ ਤੁਰੰਤ ਨਵੀਂ ਦਿੱਲੀ ਤਲਬ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਪਾਰਟੀ ਦੇ ਕੌਮੀ ਸੰਗਠਨ ਮਹਾਮੰਤਰੀ  ਬੀ. ਐੱਲ. ਸੰਤੋਸ਼ ਅੱਜ ਸ਼ਾਮ ਕਰੀਬ 6 ਵਜੇ ਨਵੀਂ ਦਿੱਲੀ ਵਿਖੇ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਸਾਬਕਾ ਸੂਬਾ ਪ੍ਰਧਾਨਾਂ ਨਾਲ ਇੱਕ ਵਿਸ਼ੇਸ਼ ਅਤੇ ਹੰਗਾਮੀ ਮੀਟਿੰਗ ਕਰਨਗੇ। ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਤੇ ਹੋਰ ਆਗੂ ਇਸ ਮੀਟਿੰਗ ਚ ਸ਼ਾਮਲ ਹੋਣਗੇ।

ਦੱਸਿਆ ਜਾ ਰਿਹਾ ਹੈ ਕਿ ਇਸ ਉੱਚ ਪੱਧਰੀ ਬੈਠਕ ਦੌਰਾਨ ਪੰਜਾਬ ਇਕਾਈ ਲਈ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ, ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਖ਼ਾਸ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਪ੍ਰੈੱਸ ਕਾਨਫਰੰਸ ਤੋਂ ਤੁਰੰਤ ਬਾਅਦ ਦਿੱਲੀ ਰਵਾਨਾ ਹੋਏ ਕੇਵਲ ਢਿੱਲੋਂ- ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਤੁਰੰਤ ਬਾਅਦ ਦਿੱਲੀ ਲਈ ਰਵਾਨਾ ਹੋ ਗਏ ਹਨ। ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਇਸ ਹੰਗਾਮੀ ਬੈਠਕ ਵਿੱਚ ਸ਼ਾਮਲ ਹੋਣ ਲਈ ਪਾਰਟੀ ਦੇ ਜਨਰਲ ਸਕੱਤਰ ਅਨਿਲ ਸਾਰੀਨ ਅਤੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੂੰ ਵੀ ਸੱਦਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਵੀ ਦਿੱਲੀ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਤਾ ਲੱਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਸ ਮੀਟਿੰਗ ਵਿੱਚ ਆਗਾਮੀ ਰਣਨੀਤੀ ਤਿਆਰ ਕੀਤੀ ਜਾਣੀ ਹੈ । ਪੰਜਾਬ ਲੀਡਰਸ਼ਿਪ ਦੀ ਨਵੀਂ ਟੀਮ ਬਾਰੇ ਵੀ ਇਸ ਮੀਟਿੰਗ ਵਿੱਚ ਚਰਚਾ ਹੋਵੇਗੀ । ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦੀ ਇਹ ਪਹਿਲੀ ਮੀਟਿੰਗ ਹੈ।

Related posts

ਸਾਨੂੰ ਖੇਡਾਂ ਦਾ ਹੈ ਸ਼ੋਕ ਨਾਲੇ ਰੱਖੀਏ ਸ਼ੋਕ ਸਾਹਿਤਕਾਰੀ ਦਾ।

Pritpal Kaur

ਆਖਰ ਚੀਨ ਕਿਉਂ ਲੈ ਰਿਹਾ ਭਾਰਤ ਨਾਲ ਪੰਗੇ? ਵੱਡਾ ਰਾਜ਼ ਆਇਆ ਸਾਹਮਣੇ

On Punjab

Sri Lanka Economic Crisis : ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹੈ ਸ਼੍ਰੀਲੰਕਾ, ਵਧਣਗੀਆਂ ਤੇਲ ਦੀਆਂ ਕੀਮਤਾਂ, ਜਾਣੋ ਪੂਰੀ ਖ਼ਬਰ

On Punjab