65.88 F
New York, US
October 23, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਰਤੀ ਉਡਾਣਾਂ ’ਤੇ ਪਾਬੰਦੀ ਇੱਕ ਮਹੀਨਾ ਹੋਰ ਵਧਾਏਗਾ ਪਾਕਿਸਤਾਨ: ਰਿਪੋਰਟ

ਇਸਲਾਮਾਬਾਦ- ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ’ਚ ਭਾਰਤੀ ਉਡਾਣਾਂ ਲਈ ਪਾਬੰਦੀ ਨੂੰ ਇੱਕ ਹੋਰ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ।ਇਹ ਖੁਲਾਸਾ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ। ਪਾਕਿਸਤਾਨ ਨੇ 22 ਅਪਰੈਲ ਨੂੰ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਨਵੀਂ ਦਿੱਲੀ ਵੱਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਪਿਛਲੇ ਮਹੀਨੇ ਭਾਰਤ ਲਈ ਆਪਣੇ ਹਵਾਈ ਖੇਤਰ ’ਤੇ ਪਾਬੰਦੀ ਲਗਾ ਦਿੱਤੀ ਸੀ।

ਇਹ ਪਾਬੰਦੀ 23 ਮਈ ਤੱਕ ਇੱਕ ਮਹੀਨੇ ਲਈ ਲਗਾਈ ਗਈ ਸੀ ਕਿਉਂਕਿ ਅੰਤਰਰਾਸ਼ਟਰੀ ਸਿਵਲ ਹਵਾਬਾਜ਼ੀ ਸੰਗਠਨ (ICAO) ਦੇ ਨਿਯਮਾਂ ਅਨੁਸਾਰ ਇੱਕ ਸਮੇਂ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਹਵਾਈ ਖੇਤਰ ਦੀਆਂ ਪਾਬੰਦੀਆਂ ਨਹੀਂ ਲਗਾਈਆਂ ਜਾ ਸਕਦੀਆਂ।

ਸੂਤਰਾਂ ਦੇ ਹਵਾਲੇ ਨਾਲ ਜੀਓ ਨਿਊਜ਼ ਨੇ ਰਿਪੋਰਟ ਦਿੱਤੀ ਕਿ ਪਾਬੰਦੀ ਨੂੰ ਵਧਾਉਣ ਦੇ ਫ਼ੈਸਲੇ ਦਾ ਐਲਾਨ ਬੁੱਧਵਾਰ ਜਾਂ ਵੀਰਵਾਰ ਨੂੰ ਕੀਤੇ ਜਾਣ ਦੀ ਉਮੀਦ ਹੈ ਅਤੇ ਏਅਰਮੈਨ ਨੂੰ ਨੋਟਿਸ (Notam) ਜਾਰੀ ਕੀਤਾ ਜਾਵੇਗਾ।

ਇਹ ਫ਼ੈਸਲਾ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿੱਚ 7 ​​ਮਈ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅਤਿਵਾਦੀ ਟਿਕਾਣਿਆਂ ’ਤੇ ‘ਅਪਰੇਸ਼ਨ ਸਿੰਧੂਰ’ ਤਹਿਤ ਭਾਰਤ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਵਧੇ ਤਣਾਅ ਦਰਮਿਆਨ ਲਿਆ ਗਿਆ ਹੈ।

ਭਾਰਤੀ ਫੌਜ ਇਹ ਕਹਿੰਦੀ ਰਹੀ ਹੈ ਕਿ ਪਾਕਿਸਤਾਨ ਵੱਲੋਂ ਭਾਰਤੀ ਫ਼ੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਜਵਾਬ ਵਿੱਚ 10 ਮਈ ਦੀ ਸ਼ੁਰੂਆਤ ਵਿੱਚ ਭਾਰਤ ਵੱਲੋਂ ਪਾਕਿਸਤਾਨ ਵਿੱਚ ਅੱਠ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਮਗਰੋਂ ਪਾਕਿਸਤਾਨ ਨੇ ਫ਼ੌਜੀ ਕਾਰਵਾਈਆਂ ਨੂੰ ਰੋਕਣ ਦੀ ਬੇਨਤੀ ਕੀਤੀ ਸੀ।

ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿਸਤਾਨ ਨੇ ਅਜਿਹੀਆਂ ਪਾਬੰਦੀਆਂ ਲਗਾਈਆਂ ਹਨ। 1999 ਦੇ ਕਾਰਗਿਲ ਯੁੱਧ ਅਤੇ 2019 ਦੇ ਪੁਲਵਾਮਾ ਧਮਾਕੇ ਮਗਰੋਂ ਪਾਕਿਸਤਾਨ ਨੇ ਭਾਰਤੀ ਉਡਾਣਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ।

Related posts

ਡੋਨਾਲਡ ਟਰੰਪ ਨਹੀਂ ਆ ਸਕਦੇ ਦੁਬਾਰਾ ਟਵਿੱਟਰ ‘ਤੇ, ਮਸਕ ਦੀਆਂ ਸਾਰੀਆਂ ਕੋਸ਼ਿਸ਼ਾਂ ਹੋ ਰਹੀਆਂ ਅਸਫਲ

On Punjab

ਯੂਪੀ ਦੇ ਸ਼ਰਾਵਸਤੀ ’ਚ ਧਰਮ ਪਰਿਵਰਤਨ ਕਰਵਾਉਣ ਸਬੰਧੀ ਮਾਮਲਾ ਦਰਜ

On Punjab

On Punjab