60.15 F
New York, US
May 16, 2024
PreetNama
ਖਾਸ-ਖਬਰਾਂ/Important News

ਭਾਰਤ ਅੱਗੇ ਝੁਕਿਆ ਕੈਨੇਡਾ , 10 ਅਕਤੂਬਰ ਤੋਂ ਪਹਿਲਾਂ ਹੀ ਆਪਣੇ ਡਿਪਲੋਮੈਟਾਂ ਨੂੰ ਹੋਰ ਦੇਸ਼ਾਂ ‘ਚ ਭੇਜਿਆ

 ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਕਾਰਨ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਰਿਸ਼ਤੇ ਵਿਗੜ ਗਏ ਹਨ। ਭਾਰਤ ਵੱਲੋਂ ਅਲਟੀਮੇਟਮ ਦੇਣ ਤੋਂ ਬਾਅਦ ਕੈਨੇਡਾ ਨੇ ਆਪਣੇ ਜ਼ਿਆਦਾਤਰ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਭਾਰਤ ਨੇ ਕੈਨੇਡਾ ਤੋਂ ਆਪਣੇ ਡਿਪਲੋਮੈਟ ਸਟਾਫ਼ ਨੂੰ ਘਟਾਉਣ ਲਈ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਸੀ, ਜਿਸ ਤੋਂ ਬਾਅਦ ਕੈਨੇਡਾ ਨੇ ਭਾਰਤ ਵਿੱਚ ਕੰਮ ਕਰ ਰਹੇ ਆਪਣੇ ਜ਼ਿਆਦਾਤਰ ਡਿਪਲੋਮੈਟਾਂ ਨੂੰ ਕੁਆਲਾਲੰਪੁਰ ਜਾਂ ਸਿੰਗਾਪੁਰ ਭੇਜ ਦਿੱਤਾ ਹੈ। ਕੈਨੇਡੀਅਨ ਟੈਲੀਵਿਜ਼ਨ ਨੈੱਟਵਰਕ ਸੀਟੀਵੀ ਨਿਊਜ਼ ਨੇ ਇਹ ਜਾਣਕਾਰੀ ਦਿੱਤੀ ਹੈ।

ਕੈਨੇਡਾ ਨੇ ਭਾਰਤ ‘ਤੇ ਨਿੱਝਰ ਦੀ ਹੱਤਿਆ ਦਾ ਦੋਸ਼ ਲਇਆ

ਸੀਟੀਵੀ ਨਿਊਜ਼ ਦੀ ਇਹ ਰਿਪੋਰਟ ਉਸ ਸਮੇਂ ਆਈ ਹੈ ਜਦੋਂ ਭਾਰਤ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਕੈਨੇਡਾ ਨੂੰ ਆਪਣੇ ਮਿਸ਼ਨਾਂ ਤੋਂ ਕਈ ਦਰਜਨ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਸੀ। ਇਸ ਦਾ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ ਸਨ।

ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਰੱਦ

ਹਾਲਾਂਕਿ, ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ‘ਬੇਹੂਦਾ’ ਅਤੇ ‘ਸਿਆਸੀ ਤੌਰ’ ਤੋਂ ਪ੍ਰੇਰਿਤ’ ਦੱਸਦਿਆਂ ਰੱਦ ਕਰ ਦਿੱਤਾ। ਇਸ ਮੁੱਦੇ ‘ਤੇ ਕੈਨੇਡਾ ਨੇ ਇਕ ਭਾਰਤੀ ਡਿਪਲੋਮੈਟ ਨੂੰ ਕੱਢ ਕੇ ਅੱਗ ‘ਤੇ ਤੇਲ ਪਾਇਆ, ਜਿਸ ‘ਤੇ ਭਾਰਤ ਨੇ ਜਵਾਬੀ ਕਾਰਵਾਈ ਕਰਦਿਆਂ ਇਕ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ।

ਕੈਨੇਡੀਅਨ ਡਿਪਲੋਮੈਟ ਭਾਰਤ ਦੇ ਅੰਦਰੂਨੀ ਮਾਮਲਿਆਂ ਚ ਦਖਲ ਦੇ ਰਹੇ ਹਨ

ਭਾਰਤ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਕੈਨੇਡਾ ਨੂੰ ਆਪਣੇ ਡਿਪਲੋਮੈਟਾਂ ਦੀ ਗਿਣਤੀ ਘੱਟ ਕਰਨੀ ਚਾਹੀਦੀ ਹੈ। ਭਾਰਤ ਨੇ ਇਹ ਵੀ ਦੋਸ਼ ਲਾਇਆ ਹੈ ਕਿ ਕੁਝ ਕੈਨੇਡੀਅਨ ਡਿਪਲੋਮੈਟ ਉਸ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇ ਰਹੇ ਹਨ, ਜੋ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਲਗਾਤਾਰ ਵਿਗੜਨ ਦਾ ਸੰਕੇਤ ਹੈ।

‘ਕੈਨੇਡੀਅਨ ਡਿਪਲੋਮੈਟਾਂ ਦੀ ਗਿਣਤੀ ਘਟਾਈ ਜਾਵੇ’

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਗਿਣਤੀ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਗਿਣਤੀ ਨਾਲੋਂ ਕਿਤੇ ਵੱਧ ਹੈ। ਇਸ ਲਈ ਇਸ ਨੂੰ ਘਟਾਉਣ ਦੀ ਲੋੜ ਹੈ।

ਭਾਰਤ ਵਿੱਚ 60 ਕੈਨੇਡੀਅਨ ਡਿਪਲੋਮੈਟ

ਨਿਊਜ਼ ਏਜੰਸੀ ਪੀਟੀਆਈ ਨੇ ਦੱਸਿਆ ਕਿ ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਕੁੱਲ ਗਿਣਤੀ 60 ਹੈ। ਭਾਰਤ ਚਾਹੁੰਦਾ ਹੈ ਕਿ ਕੈਨੇਡਾ ਆਪਣੇ ਡਿਪਲੋਮੈਟਾਂ ਦੀ ਗਿਣਤੀ ਘਟਾਵੇ।

Related posts

Parkash Singh Badal: ਪੰਜ ਤੱਤਾਂ ‘ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ,ਰਾਜਨੀਤਕ ਆਗੂਆਂ ਨੇ ਪ੍ਰਗਟਾਇਆ ਦੁੱਖ

On Punjab

ਚੰਡੀਗੜ੍ਹ ਨਿਗਮ ਦਾ ਮਾਮਲਾ ਮੁੜ ਹਾਈ ਕੋਰਟ ਪੁੱਜਾ, ਕੋਰਟ ਕਮਿਸ਼ਨਰ ਦੀ ਨਿਗਰਾਨੀ ’ਚ ਚੋਣ ਕਰਵਾਉਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ

On Punjab

ਬਿ੍ਟਿਸ ਸੰਸਦ ਮੈਂਬਰ ਨੇ ਕਿਹਾ, ਮੁਸਲਿਮ ਹੋਣ ਕਾਰਨ ਮੰਤਰੀ ਮੰਡਲ ਤੋਂ ਬਰਖ਼ਾਸਤ ਹੋਈ

On Punjab