PreetNama
ਸਮਾਜ/Social

ਭਾਰਤ ‘ਚ ਭੂਚਾਲ ਦੇ ਝਟਕੇ, ਲੋਕਾਂ ‘ਚ ਸਹਿਮ

ਨਵੀਂ ਦਿੱਲੀਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ 12:47 ‘ਤੇ ਅਤੇ ਮਹਾਰਾਸ਼ਟਰ ‘ਚ 1:15 ਵਜੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਹਾਰਾਸ਼ਟਰ ਦੇ ਪਾਲਘਰ ‘ਚ ਕੰਧ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਵੀ ਹੋ ਗਈ।

ਭਾਰਤ ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਚੰਬਾ ‘ਚ ਰਾਤ 12:47 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ ਮਾਪੀ ਗਈ।ਇਸ ਤੋਂ ਕਰੀਬ ਅੱਧਾ ਘੰਟਾ ਬਾਅਦ ਮਹਾਰਾਸ਼ਟਰ ਦੇ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਰ ਰਾਤ 1.15 ‘ਤੇ ਆਏ ਭੂਚਾਲ ਦੇ ਝਟਕਿਆਂ ਦੀ ਤੀਬਰਤਾ 3.6 ਦਰਜ ਕੀਤੀ ਗਈ। ਭੂਚਾਲ ਕਰਕੇ ਪਾਲਘਰ ਦੇ ਦਹਾਨੂ ਇਲਾਕੇ ‘ਚ ਇੱਕ ਘਰ ਦੀ ਕੰਧ ਡਿੱਗ ਗਈ ਜਿਸ ਨਾਲ ਇੱਕ 55 ਸਾਲਾ ਔਰਤ ਦੀ ਮੌਤ ਹੋ ਗਈ।ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮਹਾਰਾਸ਼ਟਰ ‘ਚ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਮਹਾਰਾਸ਼ਟਰ ਦੇ ਪਾਲਘਰ ‘ਚ ਇਸ ਸਾਲ 2019 ਕਈ ਵਾਰ ਭੂਚਾਲ ਆ ਚੁੱਕੇ ਹਨ।

Related posts

ਭਗਤਾ ਭਾਈ ਇਲਾਕੇ ‘ਚ ਆਏ ਭਾਰੀ ਤੂਫਾਨ ਕਾਰਨ ਕਈ ਇਮਾਰਤਾਂ ਦਾ ਹੋਇਆ ਭਾਰੀ ਨੁਕਸਾਨ

On Punjab

ਪਾਕਿਸਤਾਨ ‘ਚ ਕੋਵਿਡ-19 ਦਾ ਵਧਿਆ ਪ੍ਰਕੋਪ, ਦੋ ਮਹੀਨਿਆਂ ‘ਚ ਪਹਿਲੀ ਵਾਰ ਆਏ ਚਾਰ ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ

On Punjab

21 ਦਸੰਬਰ ਨੂੰ ਗੁਰੂ-ਸ਼ਨੀ ਹੋਣਗੇ ਸਭ ਤੋਂ ਨੇੜੇ, ਹੋਵੇਗੀ ਸਾਲ ਦੀ ਸਭ ਤੋਂ ਲੰਬੀ ਰਾਤ

On Punjab