PreetNama
ਖਾਸ-ਖਬਰਾਂ/Important News

ਭਾਰਤ ਨਾਲ ਤਣਾਅ ਮਗਰੋਂ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੇ PM ਇਮਰਾਨ ਦਾ ਵੱਡਾ ਐਲਾਨ

ਇਸਲਾਮਾਬਾਦ: ਕਸ਼ਮੀਰ ਦੇ ਪੁਰਗਠਨ ਉਪਰੰਤ ਭਾਰਤ ਨਾਲ ਤਲਖ਼ ਹੋਏ ਰਿਸ਼ਤਿਆਂ ਦੇ ਬਾਵਜੂਦ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਗਲਿਆਰੇ ਨੂੰ ਉਸਾਰਨ ਲਈ ਇੱਕ ਵਾਰ ਮੁੜ ਤੋਂ ਆਪਣੀ ਵਚਨਬੱਧਤਾ ਦੁਹਰਾਈ ਹੈ, ਪਰ ਇਸ ਵਾਰ ਇਹ ਗੱਲ ਗੁਆਂਢੀ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਖੀ ਹੈ। ਐਤਵਾਰ ਨੂੰ ਇਮਰਾਨ ਖ਼ਾਨ ਨੇ ਕਿਹਾ ਕਿ ਬੇਸ਼ੱਕ ਭਾਰਤ ਨਾਲ ਸਬੰਧ ਤਲਖ਼ ਹਨ ਪਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਜਾਵੇਗਾ।ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਸਹਾਇਕ ਫਿਰਦੌਸ ਆਸ਼ਿਕ ਅਵਾਨ ਨੇ ਲੜੀਵਾਰ ਟਵੀਟ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਪਵਿੱਤਰ ਸਥਾਨ ਹੈ ਅਤੇ ਸਦਭਾਵਨਾ ਦੀ ਚੰਗੀ ਉਦਾਹਰਣ ਹੈ। ਉਨ੍ਹਾਂ ਇਨ੍ਹਾਂ ਰਿਪੋਰਟਾਂ ਦਾ ਵੀ ਖੰਡਨ ਕੀਤਾ ਕਿ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਗਲਿਆਰੇ ਦਾ ਕੰਮ ਭਾਰਤ ਨਾਲ ਤਲਖ਼ ਹੋਏ ਰਿਸ਼ਤਿਆਂ ਕਰਕੇ ਰੋਕ ਦਿੱਤਾ ਹੈ।ਫਿਰਦੌਸ ਨੇ ਲਿਖਿਆ ਕਿ ਭਾਰਤ-ਪਾਕਿਸਤਾਨ ਦੇ ਤਣਾਅਪੂਰਨ ਰਿਸ਼ਤਿਆਂ ਦੇ ਉਲਟ ਪਾਕਿਸਤਾਨ ਦੇ ਦਰਵਾਜ਼ੇ ਸਿੱਖਾਂ ਲਈ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਖੁੱਲ੍ਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਨਾਲ ਨਿਯਮਾਂ ਤੇ ਸ਼ਰਤਾਂ ਤੈਅ ਹੋਣ ਉਪਰੰਤ ਨਵੰਬਰ ਮਹੀਨੇ ਵਿੱਚ ਕਰਤਾਰਪੁਰ ਸਾਹਿਬ ਗਲਿਆਰਾ ਖੁੱਲ੍ਹ ਜਾਵੇਗਾ।

Related posts

ਲੈਂਡ ਪੂਲਿੰਗ: ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ ’ਚ ਰੋਸ ਧਰਨਾ

On Punjab

ਨਿਊਯਾਰਕ ਦੇ ਗਵਰਨਰ ‘ਤੇ 11 ਔਰਤਾਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼, ਬਾਈਡਨ ਬੋਲੇ- ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ

On Punjab

ਹਾਫ਼ਿਜ਼ ਸਈਦ ਦੇ ਹਮਦਰਦ ਬਣੇ ਇਮਰਾਨ ਖ਼ਾਨ, ਯੂਐਨ ਤੋਂ ਅਕਾਉਂਟ ਚੋਂ ਪੈਸੇ ਕਢਵਾਉਣ ਦੀ ਮੰਗੀ ਇਜਾਜ਼ਤ

On Punjab