61.74 F
New York, US
October 31, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ

ਆਦਮਪੁਰ ਦੋਆਬਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਦੇ ਹਵਾਈ ਬੇਸ ਦੀ ਫੇਰੀ ਦੌਰਾਨ ਅੱਜ ਕਿਹਾ ਕਿ ‘ਭਾਰਤ ਮਾਤਾ ਕੀ ਜੈ’ ਸਿਰਫ਼ ਇੱਕ ਨਾਅਰਾ ਨਹੀਂ ਹੈ, ਸਗੋਂ ਸਾਡੇ ਸੈਨਿਕਾਂ ਦਾ ਰਾਸ਼ਟਰ ਲਈ ਆਪਣੀਆਂ ਜਾਨਾਂ ਸਮਰਪਿਤ ਕਰਨ ਦਾ ਪ੍ਰਣ ਹੈ। ਇਥੇ ਏਅਰਬੇਸ ’ਤੇ ਮੌਜੂਦਾ ਭਾਰਤੀ ਹਵਾਈ ਸੈਨਾ ਦੇ ਅਮਲੇ ਤੇ ਬਹਾਦਰ ਫੌਜੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਕਿਹਾ ਕਿ ਜਦੋਂ ਸਾਡੇ ਡਰੋਨ, ਮਿਜ਼ਾਈਲਾਂ ਸਾਡੇ ਦੁਸ਼ਮਣਾਂ ਨੂੰ ਮਾਰਦੀਆਂ ਹਨ, ਤਾਂ ਉਹ ‘ਭਾਰਤ ਮਾਤਾ ਕੀ ਜੈ’ ਸੁਣਦੇ ਹਨ, ਜਦੋਂ ਸਾਡੀਆਂ ਹਥਿਆਰਬੰਦ ਫੌਜਾਂ ਪ੍ਰਮਾਣੂ ਬਲੈਕਮੇਲ ਤੋਂ ਬਾਹਰ ਨਿਕਲਦੀਆਂ ਹਨ, ਤਾਂ ਸਾਡੇ ਦੁਸ਼ਮਣ ‘ਭਾਰਤ ਮਾਤਾ ਕੀ ਜੈ’ ਦੀ ਅਹਿਮੀਅਤ ਨੂੰ ਸਮਝਦੇ ਹਨ।

ਸ੍ਰੀ ਮੋਦੀ ਨੇ ਕਿਹਾ, ‘‘ਮੈਂ ਤੁਹਾਡੀ ਬਹਾਦਰੀ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਆਇਆ ਹਾਂ। ਤੁਹਾਡੀ ਬਹਾਦਰੀ ਦੀਆਂ ਕਹਾਣੀਆਂ ਇਤਿਹਾਸ ਵਿੱਚ ਹਮੇਸ਼ਾ ਲਈ ਉੱਕਰੀਆਂ ਰਹਿਣਗੀਆਂ; ਮੈਂ ਸਾਡੀ ਫੌਜ, ਹਵਾਈ ਸੈਨਾ ਅਤੇ ਜਲ ਸੈਨਾ ਦੇ ਕਰਮਚਾਰੀਆਂ ਨੂੰ ਸਲਾਮ ਕਰਦਾ ਹਾਂ। ਤੁਹਾਡੀ ਹਿੰਮਤ ਕਰਕੇ Operation Sindoor ਦੀ ਸਫਲਤਾ ਦੀ ਗੂੰਜ ਦੁਨੀਆ ਭਰ ਵਿੱਚ ਸੁਣਾਈ ਦੇ ਰਹੀ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ, ‘‘ਭਾਰਤ ਗੌਤਮ ਬੁੱਧ ਦੇ ਨਾਲ-ਨਾਲ ਗੁਰੂ ਗੋਬਿੰਦ ਸਿੰਘ ਦੀ ਧਰਤੀ ਹੈ; ਸਾਡੇ ਦੁਸ਼ਮਣ ਭੁੱਲ ਗਏ ਹਨ ਕਿ ਉਨ੍ਹਾਂ ਨੇ ਭਾਰਤ ਦੀਆਂ ਹਥਿਆਰਬੰਦ ਫੌਜਾਂ ਨੂੰ ਚੁਣੌਤੀ ਦਿੱਤੀ ਹੈ।’’ ਉਨ੍ਹਾਂ ਕਿਹਾ ਕਿ ਅਤਿਵਾਦ ਦੇ ਗੌਡਫਾਦਰਾਂ ਨੇ ਸਮਝ ਲਿਆ ਹੈ ਕਿ ਭਾਰਤ ’ਤੇ ਬੁਰੀ ਨਜ਼ਰ ਪਾਉਣ ਦਾ ਮਤਲਬ ਸਿਰਫ ਉਨ੍ਹਾਂ ਦਾ ਵਿਨਾਸ਼ ਹੋਵੇਗਾ। ਸ੍ਰੀ ਮੋਦੀ ਨੇ ਕਿਹਾ, ‘‘ਸਾਡੀ ਫੌਜ, ਹਵਾਈ ਸੈਨਾ ਅਤੇ ਜਲ ਸੈਨਾ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨੀ ਫੌਜ ਨੂੰ ਗੋਡਿਆਂ ’ਤੇ ਆਉਣ ਲਈ ਮਜਬੂਰ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਜਗ੍ਹਾ ਦਿਖਾਈ।’’ ਪ੍ਰਧਾਨ ਮੰਤਰੀ ਨੇ ਕਿਹਾ, ‘‘ਪਾਕਿਸਤਾਨ ਨੂੰ ਸਾਡੇ ਡਰੋਨ ਅਤੇ ਮਿਜ਼ਾਈਲਾਂ ਬਾਰੇ ਸੋਚ ਕੇ ਲੰਬੇ ਸਮੇਂ ਤੱਕ ਨੀਂਦ ਨਹੀਂ ਆਏਗੀ। ਤੁਸੀਂ Operation Sindoor ਰਾਹੀਂ ਭਾਰਤ ਦੇ ਆਤਮਵਿਸ਼ਵਾਸ ਅਤੇ ਲੋਕਾਂ ਵਿੱਚ ਏਕਤਾ ਦੀ ਭਾਵਨਾ ਨੂੰ ਵਧਾਇਆ ਹੈ।’’ ਸ੍ਰੀ ਮੋਦੀ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਅੰਦਰਲੇ ਦਹਿਸ਼ਤੀ ਟਿਕਾਣਿਆਂ ਨੂੰ ਜਿਸ ਤੇਜ਼ੀ ਤੇ ਸਟੀਕਤਾ ਨਾਲ ਨਿਸ਼ਾਨਾ ਬਣਾਇਆ ਉਸ ਨਾਲ ਦੁਸ਼ਮਣ ਹੈਰਾਨ ਰਹਿ ਗਿਆ।

Related posts

ਜੰਮੂ-ਕਸ਼ਮੀਰ: ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦਾ ਗੇਟ ਖੋਲ੍ਹਿਆ

On Punjab

H1B ਵੀਜਾ ਦੇ ਬਦਲੇ ਨਿਯਮਾਂ ਕਰਕੇ ਨਿਰਾਸ਼ ਭਾਰਤੀ, ਦਰਜ ਕਰਵਾਇਆ ਮੁਕੱਦਮਾ

On Punjab

‘ਲੰਡਨ ‘ਚ ਭਾਰਤ ਦੇ ਲੋਕਤੰਤਰ ‘ਤੇ ਚੁੱਕੇ ਗਏ ਸਵਾਲ’, PM ਮੋਦੀ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ

On Punjab