50.32 F
New York, US
March 16, 2026
PreetNama
ਸਮਾਜ/Social

ਭਾਰਤ ਰੋਕੇਗਾ ਪਾਕਿਸਤਾਨ ਨੂੰ ਜਾਂਦਾ ਪਾਣੀ, ਦਰਿਆਵਾਂ ਦਾ ਮੋੜੇਗਾ ਰੁਖ਼

ਨਵੀਂ ਦਿੱਲੀ: ਭਾਰਤ-ਪਾਕਿਸਤਾਨ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸੇ ਦੌਰਾਨ ਭਾਰਤ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਨੂੰ ਜਾਣ ਵਾਲੇ ਦਰਿਆਈ ਪਾਣੀ ਨੂੰ ਰੋਕਿਆ ਜਾਏਗਾ। ਇਸ ਲਈ ਬਾਕਾਇਦਾ ਕੰਮ ਸ਼ੁਰੂ ਹੋ ਗਿਆ ਹੈ। ਉਂਝ ਭਾਰਤ ਨੇ ਸਪਸ਼ਟ ਕੀਤਾ ਹੈ ਕਿ ਪਾਣੀ ਰੋਕਣ ਵੇਲੇ ਸਿੰਧ ਜਲ ਸੰਧੀ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ।

ਇਸ ਬਾਰੇ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਹੈ ਕਿ ਸਰਕਾਰ ਨੇ ਸਿੰਧ ਜਲ ਸੰਧੀ ਦੀ ਉਲੰਘਣਾ ਕੀਤੇ ਬਿਨਾਂ ਪਾਕਿਸਤਾਨ ਨੂੰ ਜਾਣ ਵਾਲੇ ਦਰਿਆਈ ਪਾਣੀ ਨੂੰ ਰੋਕਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਸ਼ੇਖਾਵਤ ਨੇ ਮੁੰਬਈ ਵਿੱਚ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਜਾਣ ਵਾਲੇ ਪਾਣੀਆਂ ਨੂੰ ਰੋਕਣ ਬਾਰੇ ਗੱਲਬਾਤ ਕਰ ਰਹੇ ਹਨ ਨਾ ਕੇ ਸਿੰਧ ਜਲ ਸੰਧੀ ਨੂੰ ਤੋੜਨ ਸਬੰਧੀ ਆਖ ਰਹੇ ਹਨ।

ਕੇਂਦਰੀ ਮੰਤਰੀ ਦਾ ਇਹ ਬਿਆਨ ਅਹਿਮੀਅਤ ਰੱਖਦਾ ਹੈ ਕਿਉਂਕਿ ਫਰਵਰੀ ’ਚ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਬਾਲਾਕੋਟ ’ਚ ਦਹਿਸ਼ਤਗਰਦਾਂ ਦੇ ਕੈਂਪਾਂ ’ਤੇ ਕਾਰਵਾਈ ਮਗਰੋਂ ਦੋਵੇਂ ਮੁਲਕਾਂ ਵਿਚਕਾਰ ਰਿਸ਼ਤੇ ਵਿਗੜ ਗਏ ਸਨ। ਸ਼ੇਖਾਵਤ ਨੇ ਕਿਹਾ ਕਿ ਪਾਕਿਸਤਾਨ ਨੂੰ ਜਾਂਦਾ ਵਾਧੂ ਪਾਣੀ ਰੋਕਣ ਤੇ ਉਸ ਨੂੰ ਵਰਤਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੁਝ ਜਲ ਭੰਡਾਰਾਂ ਤੇ ਦਰਿਆਵਾਂ ਦਾ ਮੂੰਹ ਮੋੜਿਆ ਜਾਵੇਗਾ ਤਾਂ ਜੋ ਸੋਕੇ ਵੇਲੇ ਇਸ ਪਾਣੀ ਦੀ ਵਰਤੋਂ ਕੀਤੀ ਜਾ ਸਕੇ। ਮੰਤਰੀ ਨੇ ਕਿਹਾ ਕਿ ਬੰਨ੍ਹ ਬਿਜਲੀ ਬਣਾਉਣ ਲਈ ਉਸਾਰੇ ਜਾਂਦੇ ਹਨ ਪਰ ਸੋਕੇ ਵੇਲੇ ਉਥੋਂ ਦੇ ਪਾਣੀ ਨੂੰ ਵੀ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੋਈ ਕਾਰਗਰ ਯੋਜਨਾ ਬਣ ਸਕਦੀ ਹੈ।

Related posts

ਦੇਸ਼ ਨਿਕਾਲਾ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

On Punjab

ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ ਦੇਸ਼ ਦੀਆਂ ਫੌਜੀ ਅਭਿਆਸਾਂ ਨੂੰ ਵਧਾਉਣ ਅਤੇ ਯੁੱਧ ਦੀਆਂ ਤਿਆਰੀਆਂ ਨੂੰ ਮਜ਼ਬੂਤ ​​ਕਰਨ ਦਾ ਹੁਕਮ ਦਿੱਤਾ ਹੈ। ਕਿਮ ਜੋਂਗ ਉਨ ਨੇ ਇਹ ਫੈਸਲਾ ਵਾਸ਼ਿੰਗਟਨ ਨਾਲ ਵਧਦੇ ਤਣਾਅ ਨੂੰ ਲੈ ਕੇ ਲਿਆ ਹੈ

On Punjab

ਕੋਲਕਾਤਾ ਜਬਰ ਜਨਾਹ ਅਤੇ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪੀੜਤਾ ਦੇ ਮਾਪਿਆਂ ਨੂੰ ਕਲਕੱਤਾ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਖੁੱਲ੍ਹ

On Punjab