PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਰਤ ਸਾਲ ਦੇ ਅਖੀਰ ਤੱਕ ਰੂਸੀ ਤੇਲ ਦੀ ਖਰੀਦ ‘ਲਗਪਗ ਬੰਦ’ ਕਰ ਦੇਵੇਗਾ

ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵੇ ਕੀਤਾ ਹੈ ਕਿ ਭਾਰਤ ਨੇ ਰੂਸ ਤੋਂ ਹੋਰ ਤੇਲ ਨਾ ਖਰੀਦਣ ਦੀ ਸਹਿਮਤੀ ਦਿੱਤੀ ਹੈ ਤੇ ਸਾਲ ਦੇ ਅਖੀਰ ਤੱਕ ਇਹ ਖਰੀਦ ਲਗਪਗ ਬੰਦ ਹੋ ਜਾਵੇਗੀ। ਹਾਲਾਂਕਿ ਟਰੰਪ ਨੇ ਕਿਹਾ ਕਿ ਇਹ ਇਕ ਅਮਲ ਹੈ, ਜਿਸ ਵਿਚ ਕੁਝ ਸਮਾਂ ਲੱਗੇਗਾ। ਟਰੰਪ ਨੇ ਕਿਹਾ ਕਿ ਉਹ ਚੀਨ ਨੂੰ ਵੀ ਅਜਿਹਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ। ਚੀਨ ਅਤੇ ਭਾਰਤ ਰੂਸੀ ਕੱਚੇ ਤੇਲ ਦੇ ਦੋ ਸਭ ਤੋਂ ਵੱਡੇ ਖਰੀਦਦਾਰ ਹਨ।

ਅਮਰੀਕੀ ਸਦਰ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ, ‘‘ਕੀ ਤੁਸੀਂ ਜਾਣਦੇ ਹੋ, ਭਾਰਤ ਨੇ ਮੈਨੂੰ ਦੱਸਿਆ ਹੈ ਕਿ ਉਹ (ਰੂਸੀ ਤੇਲ ਦੀ ਖਰੀਦ) ਬੰਦ ਕਰਨ ਜਾ ਰਹੇ ਹਨ… ਇਹ ਇੱਕ ਪ੍ਰਕਿਰਿਆ ਹੈ। ਤੁਸੀਂ ਕਿਸੇ ਨੂੰ ਬੱਸ ਏਦਾਂ ਹੀ ਨਹੀਂ ਰੋਕ ਸਕਦੇ… ਸਾਲ ਦੇ ਅਖੀਰ ਤੱਕ, ਉਨ੍ਹਾਂ ਕੋਲ ਲਗਭਗ ਸਿਫ਼ਰ ਕਰੀਬ 40 ਫੀਸਦ ਤੇਲ ਰਹਿ ਜਾਵੇਗਾ। ਕੱਲ੍ਹ ਪ੍ਰਧਾਨ ਮੰਤਰੀ (ਨਰਿੰਦਰ) ਮੋਦੀ ਨਾਲ ਗੱਲ ਕੀਤੀ। ਉਨ੍ਹਾਂ ਨੇ ਚੰਗਾ ਹੁੰਗਾਰਾ ਦਿੱਤਾ ਹੈ।’’

ਚੇਤੇ ਰਹੇ ਕਿ ਟਰੰਪ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਦਾਅਵਾ ਕਰ ਰਹੇ ਹਨ ਕਿ ਭਾਰਤ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਰੂਸ ਤੋਂ ਆਪਣੀ ਤੇਲ ਦਰਾਮਦ ਨੂੰ ਕਾਫ਼ੀ ਘਟਾ ਦੇਵੇਗਾ। ਅਮਰੀਕਾ ਦਾ ਮੰਨਣਾ ਹੈ ਕਿ ਭਾਰਤ ਰੂਸ ਤੋਂ ਕੱਚਾ ਤੇਲ ਖਰੀਦ ਕੇ ਯੂਕਰੇਨ ਖਿਲਾਫ਼ ਜੰਗ ਵਿਚ ਪੂਤਿਨ ਦੀ ਅਸਿੱਧੇ ਤੌਰ ’ਤੇ ਮਦਦ ਕਰ ਰਿਹਾ ਹੈ। ਨਵੀਂ ਦਿੱਲੀ ਤੇ ਵਾਸ਼ਿੰਗਟਨ ਦਰਮਿਆਨ ਰਿਸ਼ਤੇ ਉਦੋਂ ਤੋਂ ਗੰਭੀਰ ਤਣਾਅ ਵਿੱਚ ਹਨ ਜਦੋਂ ਟਰੰਪ ਨੇ ਭਾਰਤੀ ਬਰਾਮਦ ’ਤੇ ਟੈਰਿਫ ਨੂੰ ਦੁੱਗਣਾ ਕਰਕੇ 50 ਫੀਸਦ ਕਰ ਦਿੱਤਾ ਸੀ। ਇਸ ਵਿੱਚ ਭਾਰਤ ਵੱਲੋਂ ਰੂਸੀ ਕੱਚੇ ਤੇਲ ਦੀ ਖਰੀਦ ਕਰਕੇ ਲਾਇਆ 25 ਫੀਸਦ ਦਾ ਜੁਰਮਾਨਾ ਵੀ ਸ਼ਾਮਲ ਹੈ। ਭਾਰਤ ਨੇ ਉਦੋਂ ਅਮਰੀਕੀ ਕਾਰਵਾਈ ਨੂੰ ‘ਗੈਰ-ਵਾਜਬ ਅਤੇ ਬੇਤੁਕੀ’ ਦੱਸਿਆ ਸੀ।

Related posts

Viral News: ਛੁੱਟੀ ਨਾ ਮਿਲਣ ’ਤੇ ਮਹਿਲਾ ਨੇ ਕੀਤਾ ਕੇਸ, ਕੰਪਨੀ ਨੂੰ ਦੇਣੇ ਪਏ ਇੰਨੇ ਕਰੋੜ ਰੁਪਏ

On Punjab

3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ,ਮੁੱਖ ਮੰਤਰੀ ਨੇ ਪੱਕੇ ਕਰਨ ਦੇ ਪੱਤਰ ਸੌਂਪੇ

On Punjab

ਕੌਮਾਂਤਰੀ ਨਗਰ ਕੀਰਤਨ ਬਾਰੇ ਜਾਣਕਾਰੀ ਲਈ ਕਰੋ ਇਨ੍ਹਾਂ ਨੰਬਰਾਂ ‘ਤੇ ਫੋਨ

On Punjab