PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਰੀ ਮੀਂਹ ਦੌਰਾਨ ਕਰੰਟ ਲੱਗਣ ਨਾਲ PhD ਦੀ ਵਿਦਿਆਰਥਣ ਦੀ ਮੌਤ

ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਦੇ ਸੈਕਟਰ-25 ਸਥਿਤ ਦੱਖਣੀ ਕੈਂਪਸ ਵਿੱਚ ਅੱਜ ਸਵੇਰੇ ਭਾਰੀ ਮੀਂਹ ਦੌਰਾਨ ਕਰੰਟ ਲੱਗਣ ਨਾਲ ਯੂਨੀਵਰਸਿਟੀ ਦੀ ਇੱਕ ਰਿਸਰਚ ਸਕਾਲਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਤੀ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਰੇਵਾੜੀ ਦੀ ਰਹਿਣ ਵਾਲੀ ਸੀ ਅਤੇ ਪੰਜਾਬ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਵਿਭਾਗ ਵਿੱਚ ਪੀਐੱਚ.ਡੀ. ਕਰ ਰਹੀ ਸੀ।

ਸੂਤਰਾਂ ਮੁਤਾਬਕ, ਲੜਕੀ ਗਰਲਜ਼ ਹੌਸਟਲ ਨੰਬਰ 10 ਤੋਂ ਆਪਣੇ ਵਿਭਾਗ ਵੱਲ ਜਾ ਰਹੀ ਸੀ। ਰਸਤੇ ਵਿੱਚ ਪਾਣੀ ਭਰਿਆ ਹੋਣ ਕਾਰਨ ਪਾਣੀ ਤੋਂ ਬਚਣ ਲਈ ਉਸ ਨੇ ਇੱਕ ਕੱਚੇ ਰਸਤੇ ਦੀ ਵਰਤੋਂ ਕੀਤੀ। ਜੋਤੀ ਦਾ ਅਚਾਨਕ ਪੈਰ ਫਿਸਲ ਗਿਆ ਅਤੇ ਉਸ ਦਾ ਹੱਥ ਨੇੜੇ ਖੜੇ ਖੰਭੇ ਨੂੰ ਪੈ ਗਿਆ। ਖੰਭੇ ਵਿੱਚ ਪਹਿਲਾਂ ਤੋਂ ਹੀ ਕਰੰਟ ਚੱਲ ਰਿਹਾ ਸੀ ਜਿਉਂ ਹੀ ਜੋਤੀ ਦਾ ਹੱਥ ਖੰਭੇ ਨੂੰ ਲੱਗਿਆ ਤਾਂ ਉਹ ਉਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ, ਲੜਕੀ ਜ਼ਮੀਨ ‘ਤੇ ਡਿੱਗ ਪਈ ਅਤੇ ਉਸ ਨੂੰ ਤੁਰੰਤ ਸੈਕਟਰ-16 ਦੇ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦੌਰਾਨ, ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦਾ ਭਰਾ ਅਤੇ ਮਾਂ ਚੰਡੀਗੜ੍ਹ ਲਈ ਰਵਾਨਾ ਹੋ ਚੁੱਕੇ ਹਨ। ਪੰਜਾਬ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੋਤੀ ਦੀ ਮੌਤ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਅਥਾਰਟੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਵਾਈਸ ਚਾਂਸਲਰ ਦਫਤਰ ਦੇ ਅੱਗੇ ਨਾਅਰੇਬਾਜ਼ੀ ਵੀ ਕੀਤੀ ਗਈ ਤਾਂ ਕਿ ਪੰਜਾਬ ਯੂਨੀਵਰਸਿਟੀ ਦੇ ਦਫਤਰ ਉੱਤੇ ਪ੍ਰਬੰਧ ਸਹੀ ਕਰਨ ਲਈ ਦਬਾਅ ਬਣਾਇਆ ਜਾ ਸਕੇ।

Related posts

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਸੂਬਾ ਸਰਕਾਰ

On Punjab

ਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇ

On Punjab

ਹਰਿਆਣਾ ‘ਚ ਸਰਕਾਰ ਬਣਾਉਣ ਦੀ ਸ਼ੁਰੂਆਤ, ਬਹੁਮਤ ਤੋਂ 6 ਸੀਟਾਂ ਦੂਰ ਹੈ ਬੀਜੇਪੀ

On Punjab