61.48 F
New York, US
May 21, 2024
PreetNama
ਸਿਹਤ/Healthਖਾਸ-ਖਬਰਾਂ/Important News

ਭਾਰ ਘਟਾਉਣ ਤੋਂ ਲੈ ਕੇ ਹਾਈ ਬੀਪੀ ਨੂੰ ਕੰਟਰੋਲ ਕਰਨ ਤਕ, ਜਾਣੋ ਮਖਾਣੇ ਦੇ ਹੈਰਾਨੀਜਨਕ ਫਾਇਦੇ

ਮਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਪੌਸ਼ਟਿਕ ਤੱਤਾਂ ਨਾਲ ਭਰਪੂਰ ਸਿਹਤ ਸੰਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਮਖਾਣੇ ਵਿੱਚ ਮੈਗਨੀਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਫਾਸਫੋਰਸ ਤੇ ਪ੍ਰੋਟੀਨ ਕਾਫੀ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਸਿਹਤ ਲਈ ਬਹੁਤ ਜ਼ਰੂਰੀ ਹੈ। ਮਖਾਣਾ ਭੋਜਨ ਦਾ ਸੁਆਦ ਵਧਾਉਂਦਾ ਹੈ। ਇਹ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਕਾਫੀ ਮਦਦ ਕਰਦੇ ਹਨ। ਇਸ ਵਿੱਚ ਕੋਲੈਸਟ੍ਰੋਲ ਤੇ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ। ਇਸ ਦੇ ਸੇਵਨ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਤਾਂ ਆਓ ਜਾਣਦੇ ਹਾਂ ਮਖਾਣਾ ਖਾਣ ਦੇ ਫਾਇਦੇ।

ਹਾਈ ਬੀਪੀ ਨੂੰ ਕਰਦਾ ਹੈ ਕੰਟਰੋਲ

ਇਸ ਵਿੱਚ ਸੋਡੀਅਮ ਘੱਟ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਵਿਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਹਾਈ ਬੀਪੀ ਦੇ ਮਰੀਜ਼ਾਂ ਲਈ ਘੱਟ ਸੋਡੀਅਮ ਵਾਲਾ ਭੋਜਨ ਫਾਇਦੇਮੰਦ ਹੁੰਦਾ ਹੈ। ਮਖਾਣੇ ਵਿੱਚ ਮੌਜੂਦ ਮੈਗਨੀਸ਼ੀਅਮ ਦਿਲ ਦੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

ਹੱਡੀਆਂ ਲਈ ਫਾਇਦੇਮੰਦ

ਕੈਲਸ਼ੀਅਮ ਹੱਡੀਆਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸਰੀਰ ਵਿੱਚ ਇਸ ਦੀ ਕਮੀ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਮਖਾਣੇ ਵਿੱਚ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ​​ਕਰਨ ਲਈ ਇੱਕ ਸਿਹਤਮੰਦ ਵਿਕਲਪ ਬਣਾਉਂਦੀ ਹੈ।

ਭਾਰ ਘਟਾਉਣ ਲਈ ਸਹਾਇਤਾ

ਭਾਰ ਘਟਾਉਣ ਲਈ, ਪ੍ਰੋਟੀਨ ਨਾਲ ਭਰਪੂਰ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਨੂੰ ਲੰਬੇ ਸਮੇਂ ਤਕ ਭਰਪੂਰ ਰੱਖਦਾ ਹੈ। ਮਖਾਣੇ ਵਿੱਚ ਕੈਲਰੀ ਬਹੁਤ ਘੱਟ ਹੁੰਦੀ ਹੈ, ਜੋ ਭਾਰ ਘਟਾਉਣ ਵਿੱਚ ਮਦਦਗਾਰ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ

ਇਹ ਪ੍ਰੋਟੀਨ ਤੇ ਕਾਰਬੋਹਾਈਡਰੇਟ ਨਾਲ ਭਰਪੂਰ ਹੁੰਦੇ ਹਨ ਤੇ ਇਸਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।

ਪਾਚਨ ਕਿਰਿਆ ਨੂੰ ਠੀਕ ਰੱਖਦੈ

ਇਸ ਵਿੱਚ ਫਾਈਬਰ ਕਾਫ਼ੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਪਾਚਨ ਕਿਰਿਆ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ, ਉਨ੍ਹਾਂ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਹ ਪਾਚਨ ਨੂੰ ਸੁਧਾਰਨ ਤੇ ਕਬਜ਼ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰ ਸਕਦਾ ਹੈ।

ਚਮਕਦਾਰ ਚਮੜੀ ਲਈ

ਮਖਾਣੇ ਵਿੱਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਤੁਹਾਡੀ ਚਮੜੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਤੁਸੀਂ ਇਸ ਨੂੰ ਸਿਹਤਮੰਦ ਸਨੈਕ ਦੇ ਤੌਰ ‘ਤੇ ਵਰਤ ਸਕਦੇ ਹੋ।

ਡਿਸਕਲੇਮਰ : ਲੇਖ ਵਿੱਚ ਦੱਸੀ ਗਈ ਸਲਾਹ ਅਤੇ ਸੁਝਾਅ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਅਤੇ ਇਹਨਾਂ ਨੂੰ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।

Related posts

ਜਹਾਜ਼ ਦਾ ਫਸਿਆ ਗਿਅਰ, ਮਸਾਂ-ਮਸਾਂ ਬਚੇ 89 ਯਾਤਰੀ

On Punjab

ਖਾਲਿਸਤਾਨੀ ਅੱਤਵਾਦੀ ਦੀ ਧਮਕੀ ‘ਤੇ ਕੈਨੇਡੀਅਨ ਹਿੰਦੂਆਂ ਨੇ ਸੁਣਾਈਆਂ ਖਰੀਆਂ-ਖਰੀਆਂ, ਪੀਐੱਮ ਟਰੂਡੋ ਨੂੰ ਲਿਖੀ ਚਿੱਠੀ

On Punjab

BBC : ਇਨਕਮ ਟੈਕਸ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਮਾਰੀ ਰੇਡ, ਦਫ਼ਤਰ ਸੀਲ ਕੀਤੇ

On Punjab