PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਕਾਲ ਤਖ਼ਤ ਵਿਖੇ ਪੇਸ਼

ਅੰਮ੍ਰਿਤਸਰ- ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਅੱਜ ਅਕਾਲ ਤਖ਼ਤ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸ੍ਰੀਨਗਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਨਾਚ ਗਾਣ ਆਦਿ ਦਿਖਾਇਆ ਗਿਆ ਸੀ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਸੀ।

ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅਕਾਲ ਤਖ਼ਤ ’ਤੇ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਅੱਜ ਪੇਸ਼ ਹੋਏ ਅਤੇ ਜਥੇਦਾਰ ਦੇ ਸਨਮੁਖ ਆਪਣਾ ਪੱਖ ਰੱਖਿਆ। ਜਸਵੰਤ ਸਿੰਘ ਨੇ ਪੇਸ਼ ਹੋਣ ਮੌਕੇ ਆਪਣਾ ਦਾਹੜ੍ਹਾ ਬੰਨ੍ਹਿਆ ਹੋਇਆ ਸੀ। ਜਥੇਦਾਰ ਗੜਗੱਜ ਦੇ ਆਦੇਸ਼ ਅਨੁਸਾਰ ਮਗਰੋਂ ਉਹ ਦਾਹੜ੍ਹਾ ਖੋਲ੍ਹ ਕੇ ਪੇਸ਼ ਹੋਏ ਹਨ।

ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੀ ਗਲਤੀ ਮੰਨੀ ਸੀ ਅਤੇ ਖਿਮਾ ਯਾਚਨਾ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਲਾਈ ਗਈ ਸੀ। ਉਹ ਆਪਣੀ ਤਨਖਾਹ ਪੂਰੀ ਕਰਨ ਮਗਰੋਂ ਖਿਮਾ ਯਾਚਨਾ ਦੀ ਅਰਦਾਸ ਕਰਵਾ ਚੁੱਕੇ ਹਨ। ਇਸੇ ਮਾਮਲੇ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਵੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਖਿਮਾ ਯਾਚਨਾ ਦੀ ਅਪੀਲ ਕਰ ਚੁੱਕੇ ਹਨ।

Related posts

ਈਰਾਨ ਦੇ ਰਾਸ਼ਟਰਪਤੀ ਰਾਇਸੀ ਅਮਰੀਕਾ ਦੌਰੇ ‘ਤੇ, ਕਿਹਾ- ਬਾਇਡਨ ਨੂੰ ਮਿਲਣ ਦੀ ਨਹੀਂ ਸੀ ਯੋਜਨਾ, UNGA ‘ਚ ਹੈ ਉਸ ਦਾ ਸੰਬੋਧਨ

On Punjab

ਹਾਰ ਨਹੀਂ ਮੰਨ ਰਹੇ ਡੋਨਾਲਡ ਟਰੰਪ, ਸੁਪਰੀਮ ਕੋਰਟ ‘ਚ ਦਾਖ਼ਲ ਕੀਤੀ ਨਵੀਂ ਪਟੀਸ਼ਨ

On Punjab

ਕੋਰੋਨਾ ਨਾਲ ਕੈਪਟਨ ਦੀ ਜੰਗ ‘ਤੇ ਅਕਾਲੀ ਦਲ ਦੇ ਸਵਾਲ, ਸਰਕਾਰ ‘ਤੇ ਲਾਏ ਗੰਭੀਰ ਇਲਜ਼ਾਮ

On Punjab