PreetNama
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤ

ਪਟਿਆਲਾ: ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਉਨ੍ਹਾਂ ਨੂੰ ਲਿਜਾ ਰਹੀ ਇਨੋਵਾ ਕਾਰ ਦਾ ਡਰਾਈਵਰ ਵੀ ਮਾਰਿਆ ਗਿਆ ਹੈ।

ਹਾਦਸੇ ਵਿਚ ਇਕ ਬੱਚਾ ਜ਼ਖ਼ਮੀ ਹੋ ਗਿਆ, ਪਰ ਉਸ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਇਹ 7 ਬੱਚੇ ਇੱਕ ਇਨੋਵਾ ਕਾਰ ਵਿੱਚ ਸਵਾਰ ਸਨ ਜੋ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਸਮਾਣਾ ਏਰੀਏ ਵਿੱਚ ਸਥਿਤ ਆਪਣੇ ਘਰਾਂ ਨੂੰ ਪਰਤ ਰਹੇ ਸਨ।

ਇਸ ਦੌਰਾਨ ਪਟਿਆਲਾ ਸਮਾਣਾ ਰੋਡ ’ਤੇ ਸਥਿਤ ਪਿੰਡ ਢੈਂਠਲ ਅਤੇ ਨਸੂਪੁਰ ਦੇ ਨਜ਼ਦੀਕ ਇੱਕ ਟਿੱਪਰ ਨੇ ਇਸ ਇਨੋਵਾ ਨੂੰ ਟੱਕਰ ਮਾਰ ਦਿੱਤੀ ਜ਼ੋਰਦਾਰ ਟੱਕਰ ਤੋਂ ਬਾਅਦ ਇਨੋਵਾ ਇੱਕ ਦਰਖਤ ਨਾਲ ਜਾ ਟਕਰਾਈ। ਹਾਦਸੇ ਪਿੱਛੋਂ ਕਾਰ ਨੂੰ ਜੇਸੀਬੀ ਨਾਲ ਸਿੱਧੀ ਕਰ ਕੇ ਵਿੱਚੋਂ ਬੱਚਿਆਂ ਨੂੰ ਕੱਢਿਆ ਜਾ ਸਕਿਆ। ਪਟਿਆਲਾ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਇਸ ਦੁਖਦਾਈ ਹਾਦਸੇ ਦੀ ਪੁਸ਼ਟੀ ਕੀਤੀ ਹੈ।

Related posts

ਪਾਕਿ ਫੌਜ ਮੁਖੀ ਬਾਜਵਾ ਬਾਰੇ ਇਮਰਾਨ ਸਰਕਾਰ ਦਾ ਵੱਡਾ ਫੈਸਲਾ

On Punjab

ਕਰਨਲ ਸੋਫੀਆ ’ਤੇ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਵਿਜੈ ਸ਼ਾਹ ਵਿਰੁੱਧ ਹਾਈ ਕੋਰਟ ਦੀ ਕਾਰਵਾਈ ਬੰਦ ਕੀਤੀ

On Punjab

‘ਪ੍ਰਧਾਨ ਮੰਤਰੀ ਮੋਦੀ ਖੁਦ ਭਾਰਤ ਦਾ ਅਪਮਾਨ ਕਰਦੇ ਹਨ’, ਰਾਹੁਲ ਗਾਂਧੀ ਨੇ ਲੰਡਨ ‘ਚ ਕਿਹਾ – ਦੇਸ਼ ਦੀ ਅਸਫਲਤਾ ਗਿਣ ਰਹੇ ਹਨ…

On Punjab