PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭੈਣ ਨੂੰ ਤੀਆਂ ਦਾ ਸੰਧਾਰਾ ਦੇ ਕੇ ਪਰਤ ਰਹੇ ਨੌਜਵਾਨ ਸਣੇ ਚਾਰ ਦੋਸਤ ਹਾਦਸੇ ’ਚ ਹਲਾਕ

ਹਰਿਆਣਾ- ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਸੋਮਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜੋ ਆਪਸ ਵਿਚ ਦੋਸਤ ਸਨ। ਹਾਦਸਾ ਅਗਰੋਹਾ ਦੇ ਨੰਗਥਲਾ ਪਿੰਡ ਨੇੜੇ ਵਾਪਰਿਆ, ਜਿੱਥੇ ਇੱਕ ਕਰੇਟਾ ਕਾਰ ਅਤੇ ਖਾਦ ਨਾਲ ਭਰੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿੱਚ ਸਵਾਰ ਚਾਰੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੀਡੀਆ ਰਿਪੋਰਟਾਂ ਅਨੁਸਾਰ, ਕਾਰ ਹਿਸਾਰ ਦੇ ਬਰਵਾਲਾ ਤੋਂ ਅਗਰੋਹਾ ਜਾ ਰਹੀ ਸੀ, ਜਦੋਂ ਕਿ ਟਰੱਕ ਖਾਦ ਲੈ ਕੇ ਅਗਰੋਹਾ ਤੋਂ ਬਰਵਾਲਾ ਆ ਰਿਹਾ ਸੀ। ਤੜਕੇ ਕਰੀਬ 2 ਵਜੇ ਨੰਗਥਲਾ ਬੱਸ ਸਟੈਂਡ ਨੇੜੇ ਦੋਵੇਂ ਵਾਹਨ ਆਹਮੋ-ਸਾਹਮਣੇ ਟਕਰਾ ਗਏ। ਮ੍ਰਿਤਕਾਂ ਦੀ ਪਛਾਣ ਰਾਮਮੇਹਰ, ਰਵਿੰਦਰ, ਪ੍ਰਵੀਨ ਵਾਸੀ ਕਿਰੋਡੀ ਅਤੇ ਰਾਜਲੀ ਵਾਸੀ ਰਾਜੂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਜੂ ਤੀਆਂ ਦੇ ਤਿਉਹਾਰ ਦੇ ਮੱਦੇਨਜ਼ਰ ਆਪਣੀ ਭੈਣ ਨੂੰ ‘ਤੀਆਂ ਦਾ ਸੰਧਾਰਾ’ ਦੇ ਕੇ ਵਾਪਸ ਆ ਰਿਹਾ ਸੀ। ਉਸ ਦੇ ਨਾਲ ਉਸ ਦੇ ਤਿੰਨ ਦੋਸਤ ਸਨ ਪਰ ਉਨ੍ਹਾਂ ਦੀ ਵਾਪਸੀ ਦੌਰਾਨ ਇਹ ਭਿਆਨਕ ਘਟਨਾ ਵਾਪਰ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਅਗਰੋਹਾ ਮੈਡੀਕਲ ਕਾਲਜ ਭੇਜ ਦਿੱਤਾ ਗਿਆ। ਪਰਿਵਾਰ ਦੇ ਮੈਂਬਰ ਬੁਰੀ ਹਾਲਤ ਵਿੱਚ ਰੋ-ਪਿੱਟ ਰਹੇ ਸਨ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

Related posts

ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰੀ ਪੱਧਰ ‘ਤੇ ਤਿਆਰੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਵੈਕਸੀਨ ਦੀ ਉਪਲੱਬਧਤਾ ਨੂੰ ਵਧਾਉਣ ਦੇ ਨਾਲ ਹੀ ਮੈਡੀਕਲ ਉਪਕਰਨਾਂ ਤੇ ਦਵਾਈਆਂ ਦੀ ਕੋਈ ਕਮੀ ਨਹੀਂ ਰਹੇਗੀ। ਇਸ ਲਈ ਅਮਰੀਕਾ ਦੀਆਂ ਪਮੁੱਖ ਕੰਪਨੀਆਂ ਦੇ ਨਾਲ ਭਾਰਤ ਰਣਨੀਤੀ ਤਿਆਰ ਕਰ ਰਿਹਾ ਹੈ। ਇਸ ਸਬੰਧੀ ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਮੁੱਖ ਮੈਡੀਕਲ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਨਾਲ ਵੱਖ-ਵੱਖ ਬੈਠਕਾਂ ਵੀ ਕੀਤੀਆਂ। ਬਾਅਦ ‘ਚ ਸੰਧੂ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬੈਠਕ ‘ਚ ਮੈਡਟ੍ਰੋਨਿਕ ਦੇ ਸੀਈਓ ਜਿਓਫ ਮਾਰਥਾਦੇ ਨਾਲ ਗੱਲਬਾਤ ਹੋਈ ਹੈ। ਇਸ ਕੰਪਨੀ ਨੇ ਭਾਰਤ ਨੂੰ ਵੈਂਟੀਲੇਟਰ ਵੀ ਦਿੱਤੇ ਹਨ।

On Punjab

ਗਵਰਨਰ-ਮੁੱਖ ਮੰਤਰੀ ‘ਚ ਮੁੜ ਖੜਕੀ, ਬਨਵਾਰੀ ਲਾਲ ਪੁਰੋਹਿਤ ਨੇ CM Mann ਨੂੰ ਦਿੱਤੀ ਧਮਕੀ- ਰਾਸ਼ਟਰਪਤੀ ਨੂੰ ਲਿਖਾਂਗਾ ਕਿ ਤੁਸੀਂ…

On Punjab

15 ਅਗਸਤ ਨੂੰ ਅਮਰੀਕਾ ਦੇ ਟਾਈਮਜ਼ ਸਕੁਆਇਰ ’ਤੇ ਝੁਲੇਗਾ ਸਭ ਤੋਂ ਵੱਡਾ ਤਿੰਰਗਾ, ਰੰਗਾਂ ’ਚ ਡੁੱਬੇਗੀ Empire State Building

On Punjab