78.3 F
New York, US
September 12, 2026
PreetNama
ਰਾਜਨੀਤੀ/Politics

ਮਕਬੂਜ਼ਾ ਕਸ਼ਮੀਰ ਬਾਰੇ ਭਾਰਤੀ ਫੌਜ ਮੁਖੀ ਦਾ ਵੱਡਾ ਐਲਾਨ

ਨਵੀਂ ਦਿੱਲੀ: ਮੋਦੀ ਸਰਕਾਰ ਨੂੰ ਹੱਲਾਸ਼ੇਰੀ ਦਿੰਦਿਆਂ ਭਾਰਤੀ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਚਾਹੇ ਤਾਂ ਭਾਰਤੀ ਫੌਜ, ਮਕਬੂਜ਼ਾ ਕਸ਼ਮੀਰ (ਪੀਓਕੇ) ਨੂੰ ਪਾਕਿਸਤਾਨ ਦੇ ਕਬਜ਼ੇ ’ਚੋਂ ਛੁਡਵਾਉਣ ਲਈ ਕਿਸੇ ਵੀ ਅਪਰੇਸ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫੌਜ ਮੁਖੀ ਦਾ ਇਹ ਬਿਆਨ ਦੋਵਾਂ ਮੁਲਕਾਂ ਵਿਚਾਲੇ ਹੋਰ ਤਣਾਅ ਵਧਾਏਗਾ।ਦਿਲਚਸਪ ਹੈ ਕਿ ਜਨਰਲ ਰਾਵਤ ਦਾ ਇਹ ਬਿਆਨ ਅਜਿਹੇ ਵੇਲੇ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਦਫ਼ਤਰ ’ਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਦਾ ਅਗਲਾ ਏਜੰਡਾ ਮਕਬੂਜ਼ਾ ਕਸ਼ਮੀਰ ਨੂੰ ਮੁੜ ਆਪਣੇ ਕਬਜ਼ੇ ’ਚ ਲੈ ਕੇ ਭਾਰਤ ਦਾ ਹਿੱਸਾ ਬਣਾਉਣਾ ਹੈ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ਕਿ ਉਹ ਹੁਣ ਭਾਰਤ ਨਾਲ ਮਕਬੂਜ਼ਾ ਕਸ਼ਮੀਰ ਬਾਰੇ ਹੀ ਗੱਲ ਕਰੇ।

ਮੋਦੀ ਸਰਕਾਰ ਦੇ ਏਜੰਡੇ ਦੀ ਹਮਾਇਤ ਕਰਦਿਆਂ ਭਾਰਤੀ ਥਲ ਸੈਨਾ ਮੁਖੀ ਨੇ ਕਿਹਾ, ‘ਕਿਸੇ ਵੀ ਕਾਰਵਾਈ ਦਾ ਫ਼ੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ। ਸਰਕਾਰ ਅਧੀਨ ਕੰਮ ਕਰਦੀਆਂ ਏਜੰਸੀਆਂ ਉਸ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਹੀ ਕੰਮ ਕਰਨਗੀਆਂ। ਥਲ ਸੈਨਾ ਕਿਸੇ ਵੀ ਕਾਰਵਾਈ ਲਈ ਹਮੇਸ਼ਾ ਤਿਆਰ ਰਹਿੰਦੀ ਹੈ।

Related posts

ਚਿਦਾਂਬਰਮ ਨੂੰ ਤਿਹਾੜ ਜੇਲ੍ਹ ਮਿਲਣ ਪਹੁੰਚੇ ਰਾਹੁਲ ਤੇ ਪ੍ਰਿਯੰਕਾ ਗਾਂਧੀ

On Punjab

ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਇਆ ਯੂਟਿਊਬਰ ਆਸ਼ੀਸ਼ ਚੰਚਲਾਨੀ

On Punjab

ਪਿੰਡ ਮੱਲੀਆਂ ਵਿਖੇ ਹੋਣ ਵਾਲਾ ਸਲਾਨਾ ਕਬੱਡੀ ਕੱਪ ਹੜ੍ਹ ਪੀੜਤਾਂ ਦੀ ਮਦਦ ਲਈ ਮੁਲਤਵੀ ਕੀਤਾ

On Punjab