PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਜ਼ਦੂਰਾਂ ਅਤੇ ਭੱਠਾ ਮਾਲਕਾਂ ਦੀ ਮੀਟਿੰਗ ਬੇਸਿੱਟਾ

ਸੰਗਰੂਰ-  ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਦੇ 71ਵੇਂ ਦਿਨ ਭੱਠਾ ਮਜ਼ਦੂਰਾਂ ਦੀ ਮੰਗਾਂ ਦੇ ਸਬੰਧ ਵਿੱਚ ਡੀ ਐੱਸ ਪੀ ਦਲਵੀਰ ਸਿੰਘ ਸਿੱਧੂ ਦੇ ਦਫ਼ਤਰ ਵਿੱਚ ਭੱਠਾ ਮਾਲਕ ਐਸੋਸੀਏਸ਼ਨ ਦੀ ਮੀਟਿੰਗ ਹੋਈ ਜੋ ਬੇਸਿੱਟਾ ਰਹੀ। ਮੀਟਿੰਗ ਵਿੱਚ ਡੀ ਐੱਸ ਪੀ ਤੋਂ ਇਲਾਵਾ ਕਿਸਾਨ ਮਜ਼ਦੂਰ ਐਸੋਸੀਏਸ਼ਨ ਅਤੇ ਭੱਠਾ ਮਾਲਕ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਹੋਏ। ਭੱਠਾ ਮਜ਼ਦੂਰ ਬਣਦੇ ਕਾਨੂੰਨੀ ਹੱਕ ਅਤੇ ਸਰਕਾਰੀ ਰੇਟਾਂ ਅਨੁਸਾਰ ਮਿਹਨਤਾਨਾ ਦੇਣ ਦੀ ਮੰਗ ਨੂੰ ਲੈ ਕੇ ਪੱਕੇ ਮੋਰਚੇ ’ਤੇ ਡਟੇ ਹੋਏ ਹਨ ਅਤੇ ਭੱਠਾ ਮਜ਼ਦੂਰਾਂ ਦੀਆਂ ਟਰੈਕਟਰ-ਟਰਾਲੀਆਂ ਵੀ ਡੀ ਸੀ ਦਫ਼ਤਰ ਅੱਗੇ ਖੜ੍ਹੀਆਂ ਹਨ।

ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਿਲਵਰ ਖਾਂ, ਆਗੂ ਮਹਿੰਦਰ ਸਿੰਘ, ਯੂਸਫ਼ ਖਾਂ ਅਤੇ ਗੁਰਜੰਟ ਸਿੰਘ ਨੇ ਦੱਸਿਆ ਕਿ ਮੀਟਿੰਗ ਬੇਸਿੱਟਾ ਰਹੀ ਜਿਸ ਵਿਚ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਭੱਠਾ ਮਜ਼ਦੂਰਾਂ ਨੂੰ ਕਾਨੂੰਨ ਅਨੁਸਾਰ ਘੱਟੋ-ਘੱਟ ਮਿਹਨਤਾਨਾ ਦੇਣ ਤੋਂ ਭੱਠਾ ਮਾਲਕ ਇਨਕਾਰ ਕਰ ਰਹੇ ਹਨ ਪਰ ਮੰਗਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਕਾਰਵਾਈ ਨਹੀਂ ਕੀਤੀ ਜਾ ਰਹੀ। ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਕਾਨੂੰਨੀ ਦਰਾਂ ਅਨੁਸਾਰ ਭੁਗਤਾਨ ਯਕੀਨੀ ਬਣਾਇਆ ਜਾਵੇ ਅਤੇ ਮਜ਼ਦੂਰਾਂ ਦੇ ਹੱਕਾਂ ਸਬੰਧੀ ਠੋਸ ਤੇ ਸਮਾਂਬੱਧ ਕਾਰਵਾਈ ਕੀਤੀ ਜਾਵੇ। ਮੰਗਾਂ ਦੀ ਪ੍ਰਾਪਤੀ ਤੱਕ ਪੱਕਾ ਮੋਰਚਾ ਜਾਰੀ ਰਹੇਗਾ।

Related posts

ਕੈਪਟਨ ਦੇ ਸੁਸਤ ਰਵੱਈਏ ਕਰਕੇ ਫਤਿਹਵੀਰ ਨੂੰ ਬਚਾਉਣ ‘ਚ ਹੋ ਰਹੀ ਦੇਰੀ: ਸੁਖਬੀਰ ਬਾਦਲ

On Punjab

ਵਿਰੋਧੀਆਂ ਦੀ ਬਦੌਲਤ ਹੀ ਤੀਹਰੇ ਤਲਾਕ ਬਿੱਲ ‘ਤੇ ਬੀਜੀਪੀ ਨੂੰ ਮਿਲੀ ਜਿੱਤ

On Punjab

ਇਟਲੀ ਦੇ ਸ਼ਹਿਰ ਬ੍ਰੇਸ਼ੀਆ ਦੇ ਕਸਬਾ ਓਫਲਾਗਾ ਵਿਖੇ ਰੂਸ ਦੁਆਰਾ ਯੂਕਰੇਨ ‘ਤੇ ਕੀਤੇ ਹਮਲੇ ਦੇ ਵਿਰੋਧ ‘ਚ ਲੋਕਾਂ ਵੱਲੋਂ ਕੈਂਡਲ ਮਾਰਚ ਕੱਢਿਆ

On Punjab