PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਬੈਂਚ ਨੇ ਸੂਬਾ ਸਰਕਾਰ ਨੂੰ 23 ਸਤੰਬਰ ਲਈ ਨੋਟਿਸ ਵੀ ਜਾਰੀ ਕੀਤਾ ਹੈ।ਜਸਟਿਸ ਤ੍ਰਿਭੁਵਨ ਦਹੀਆ ਵੱਲੋਂ ਇਹ ਹੁਕਮ 31 ਜੁਲਾਈ ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਵਿੱਚ ਬੀਐਨਐਸ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਇੱਕ ਮਾਮਲੇ ਦੇ ਸਬੰਧ ਵਿੱਚ ਮਜੀਠੀਆ ਦੀ ਪਟੀਸ਼ਨ ’ਤੇ ਜਾਰੀ ਕੀਤੇ ਗਏ ਹਨ।

ਅੰਮ੍ਰਿਤਸਰ ਦੀ ਅਦਾਲਤ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ।ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਦੇ ਵਕੀਲ ਵੱਲੋਂ ਲਗਾਤਾਰ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਕੇਸ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਉਸ ਦੇ ਮੁਵੱਕਿਲ ਨੂੰ ਸਲਾਖਾਂ ਪਿੱਛੇ ਰੱਖਣ ਲਈ ਕਈ ਮਾਮਲਿਆਂ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ।

Related posts

ਭਾਰਤੀਆਂ ਲਈ ਵੱਡੀ ਰਾਹਤ, ਹੁਣ ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾ

On Punjab

ਨਾਬਾਲਗ ਬਲਾਤਕਾਰ ਦੀ ਗ੍ਰਿਫ਼ਤਾਰੀ: 13 ਸਾਲਾ ਕੈਂਸਰ ਪੀੜਤ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

On Punjab

ਕੈਨੇਡਾ ‘ਚ ਭੂਚਾਲ, ਤੇਜ਼ ਝਟਕਿਆਂ ਨਾਲ ਹਿੱਲਿਆ ਵੈਨਕੂਵਰ

On Punjab