PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

ਚੰਡੀਗੜ੍ਹ: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਉਸ ਦਾਅਵੇ ਤੋਂ ਇਕ ਦਿਨ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੀਆਂ ਰਿਪੋਰਟਾਂ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਕਵਰ ਖ਼ਤਰੇ ਦੇ ਆਧਾਰ ’ਤੇ ਪ੍ਰਦਾਨ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ, “ਇਕ ਸੁਰੱਖਿਆ ਸਮੀਖਿਆ ਕਮੇਟੀ ਸਮੇਂ-ਸਮੇਂ ’ਤੇ ਇਸਦੀ ਸਮੀਖਿਆ ਕਰਦੀ ਹੈ ਅਤੇ ਖ਼ਤਰੇ ਦੀ ਧਾਰਨਾ ਦੇ ਆਧਾਰ ’ਤੇ ਸੁਰੱਖਿਆ ਵਧਾਉਣ ਜਾਂ ਘਟਾਉਣ ਦਾ ਫੈਸਲਾ ਕਰਦੀ ਹੈ।” ਅਧਿਕਾਰੀ ਨੇ ਕਿਹਾ ਕਿ ਤਾਜ਼ਾ ਮੀਟਿੰਗ ਵਿਚ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਮਜੀਠੀਆ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ ਅਤੇ ਹੁਣ ਵੀ ਉਨ੍ਹਾਂ ਕੋਲ ਸੁਰੱਖਿਆ ਹੈ ਜਿਸ ਵਿਚ ਇਕ ਐਸਕਾਰਟ ਵਾਹਨ ਅਤੇ ਗੰਨਮੈਨ ਕਾਫ਼ੀ ਗਿਣਤੀ ਵਿੱਚ ਹਨ।

Related posts

ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਜੰਗ ਲਈ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਹਲਫ਼

On Punjab

ਬੀ.ਐੱਸ.ਐੱਨ.ਐੱਲ. ਦਾ 4G ਸਟੈਕ ‘ਸਵਦੇਸ਼ੀ ਭਾਵਨਾ’ ਦਾ ਪ੍ਰਤੀਕ: ਮੋਦੀ

On Punjab

America : ਗੁਪਤ ਦਸਤਾਵੇਜ਼ਾਂ ਦੇ ਸਵਾਲ ‘ਤੇ ਗੁੱਸੇ ‘ਚ ਆਏ ਰਾਸ਼ਟਰਪਤੀ ਬਾਇਡਨ, ਕਿਹਾ- ਕੁਝ ਨਹੀਂ ਮਿਲੇਗਾ ਇਧਰੋਂ-ਓਧਰੋਂ

On Punjab