PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ ਜਮਾਵੜਾ

ਮੁਹਾਲੀ- ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ 68 ਸਥਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ‘ਵਿਜੀਲੈਂਸ ਭਵਨ’ ਵਿਖੇ ਲਿਆਂਦਾ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਭਵਨ ਵਿਖੇ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਵੱਡੀ ਗਿਣਤੀ ਅਕਾਲੀ ਆਗੂ ਤੇ ਵਰਕਰ ਵੀ ਵਿਜੀਲੈਂਸ ਭਵਨ ਦੇ ਬਾਹਰ ਪਹੁੰਚੇ ਹੋਏ ਹਨ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤੇ ਮਜੀਠੀਆ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਹੋਰ ਲੀਡਰਸ਼ਿਪ ਦੇ ਵੀ ਮੁਹਾਲੀ ਪਹੁੰਚਣ ਦੇ ਆਸਾਰ ਜਤਾਏ ਜਾ ਰਹੇ ਹਨ।

ਦੂਜੇ ਪਾਸੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਰਣਜੀਤ ਸਿੰਘ ਗਿੱਲ ਆਦਿ ਆਗੂ ਮੁਹਾਲੀ ਅਦਾਲਤ ਵਿਚ ਪਹੁੰਚੇ ਹੋਏ ਹਨ।ਗ਼ੌਰਤਲਬ ਹੈ ਕਿ ਵਿਜੀਲੈਂਸ ਟੀਮ ਵੱਲੋਂ ਉਨ੍ਹਾਂ ਨੂੰ ਇਥੇ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ ਪਰ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ ਸੀ ਅਤੇ ਆਪਣੇ ਦਫ਼ਤਰ ਵਿਚ ਹੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁਹਾਲੀ ਅਦਾਲਤ ਦੇ ਬਾਹਰ ਮੁਹਾਲੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਤਰ ਹੋ ਚੁੱਕੇ ਹਨ। ਅਕਾਲੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਦੀ ਕੀਤੀ ਗਈ। ਪਰਵਿੰਦਰ ਸਿੰਘ ਸੁਹਾਣਾ ਨੇ ਮਜੀਠੀਆ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਬੁਖਲਾਹਟ ਦੱਸਿਆ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਆਗੂ ਵੀ ਮੁਹਾਲੀ ਅਦਾਲਤ ਦੇ ਬਾਹਰ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਰਹੇ।

Related posts

Vikrant Massey Net Worth : ਲਗਜ਼ਰੀ ਗੱਡੀਆਂ, ਵਸੂਲਦੇ ਸੀ ਮੋਟੀ ਫੀਸ, ਫੌਰਨ ਚੈੱਕ ਕਰੋ ਵਿਕਰਾਂਤ ਮੈਸੀ ਦੀ ਨੈੱਟਵਰਥ ?

On Punjab

ਮੋਦੀ ਨੂੰ ਧਮਾਕੇਦਾਰ ਜਿੱਤ ਤੋਂ ਬਾਅਦ ਦੁਨੀਆ ਦੇ ਇਨ੍ਹਾਂ ਵੱਡੇ ਲੀਡਰਾਂ ਤੋਂ ਮਿਲੀ ਵਧਾਈ

On Punjab

ਆਸਟ੍ਰੇਲੀਆ ਦੇ ਜੰਗਲੀ ਘੋੜਿਆਂ ਨੂੰ ਗੋਲੀ ਮਾਰਨ ਦੇ ਹੁਕਮ ਜਾਰੀ, ਪ੍ਰਸ਼ਾਸਨ ਨੇ ਕਿਹਾ ਕਿ ਇਹ ਜਾਨਵਰਾਂ ਅਤੇ ਪੌਦਿਆਂ ਲਈ ਖ਼ਤਰਾ

On Punjab