ਚੇਨਈ- ਮਦੁਰਾਈ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ ਵਿਚ ਅੱਜ ਤਕਨੀਕੀ ਸਮੱਸਿਆ ਆ ਗਈ ਜਿਸ ਕਾਰਨ ਇਸ ਉਡਾਣ ਨੂੰ ਚੇਨੱਈ ਤਬਦੀਲ ਕਰ ਦਿੱਤਾ ਗਿਆ। ਸੂਤਰਾਂ ਨੇ ਅੱਗੇ ਕਿਹਾ ਕਿ ਇਹ ਤਕਨੀਕੀ ਸਮੱਸਿਆ ਉਡਾਣ ਭਰਨ ਤੋਂ ਬਾਅਦ ਆਈ ਜਿਸ ਕਾਰਨ ਇਸ ਉਡਾਣ ਨੂੰ ਇੱਥੇ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰ ਦਿੱਤਾ ਗਿਆ। ਇਸ ਉਡਾਣ ਵਿਚ 160 ਯਾਤਰੀ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਜਹਾਜ਼ ਨੇ ਐਮਰਜੈਂਸੀ ਲੈਂਡਿੰਗ ਨਹੀਂ ਕੀਤੀ, ਸਗੋਂ ਆਮ ਲੈਂਡਿੰਗ ਕੀਤੀ ਗਈ। ਇਸ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਵਰਤਾਰਾ ਆਮ ਵਾਂਗ ਹੋਇਆ ਤੇ ਕਿਸੇ ਯਾਤਰੀ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ।

