PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਨਜਿੰਦਰ ਸਿਰਸਾ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ-ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ।

ਸ੍ਰੀ ਸਿਰਸਾ ਨੇ ਆਪਣੇ ਇਸ ਦੌਰੇ ਨੂੰ ਗੈਰਸਿਆਸੀ ਦੱਸਦਿਆਂ ਕਿਹਾ ਕਿ ਉਹ ਗੁਰੂ ਘਰ ਤੋਂ ਅਸ਼ੀਰਵਾਦ ਲੈਣ ਅਤੇ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਨਾਲ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਮਨਜੀਤ ਸਿੰਘ ਭੋਮਾ ਅਜੇ ਬੀਰਪਾਲ ਸਿੰਘ ਰੰਧਾਵਾ ਤੇ ਹੋਰ ਵੀ ਸਨ, ਜਿਨ੍ਹਾਂ ਨੇ ਸ੍ਰੀ ਸਿਰਸਾ ਨੂੰ ਸਰੋਪਾ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।

ਸ੍ਰੀ ਸਿਰਸਾ ਦੁਪਹਿਰ ਵੇਲੇ ਇਥੇ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਗ ਨਾਲ ਮੁਲਾਕਾਤ ਕਰਨਗੇ ਅਤੇ ਭਾਜਪਾ ਦਫ਼ਤਰ ਵੀ ਜਾਣਗੇ ਜਿੱਥੇ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਸ੍ਰੀ ਸਿਰਸਾ ਦਿੱਲੀ ਦੀ ਭਾਜਪਾ ਸਰਕਾਰ ਵਿੱਚ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਇੱਥੇ ਆਏ ਹਨ। ਸ੍ਰੀ ਸਿਰਸਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਵੀ ਹਨ।

Related posts

Agnipath Army Recruitment Scheme: ਮਨੀਸ਼ ਤਿਵਾੜੀ ਨੇ ਕੇਂਦਰ ਦੀ ਅਗਨੀਪਥ ਯੋਜਨਾ ਦਾ ਕੀਤਾ ਸਮਰਥਨ, ਕਾਂਗਰਸ ਨੇ ਬਿਆਨ ਤੋਂ ਬਣਾਈ ਦੂਰੀ

On Punjab

ਅਸਮਾਨ ‘ਚ ਗ਼ਾਇਬ ਹੋ ਗਿਆ ਸੀ ਇਹ ਇਨਸਾਨ, ਦੁਨੀਆ ਲਈ ਅੱਜ ਵੀ ਰਹੱਸ, ਜਾਣੋ ਪੂਰੀ ਕਹਾਣੀ

On Punjab

ਪਾਕਿਸਤਾਨ ਹਮਾਇਤੀ ਅੱਤਵਾਦੀ ਜਮਾਤਾਂ ਦੀ ਫੰਡਿੰਗ ਨੂੰ ਅਮਰੀਕਾ ਨੇ ਕੀਤਾ ਬਲਾਕ

On Punjab