PreetNama
ਖਬਰਾਂ/News

ਮਨੀਸ਼ ਸਿਸੋਦੀਆ ਭਲਕੇ ਕਰਨਗੇ ਭਗਵੰਤ ਮਾਨ ਦੀ ਤਾਜਪੋਸ਼ੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦਾ ਮੁੜ ਤੋਂ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਭਲਕੇ ਯਾਨੀ 30 ਜਨਵਰੀ ਨੂੰ ਚੰਡੀਗੜ੍ਹ ਵਿੱਚ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਮਾਨ ਸੌਂਪਣਗੇ।

‘ਆਪ’ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੇ ਦੌਰਾਨ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਮਾਨ ਦਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾ-ਮਨਜ਼ੂਰ ਕਰਦਿਆਂ ਕੇਂਦਰੀ ਪੋਲੀਟਿਕਲ ਅਫੇਅਰ ਕਮੇਟੀ ਨੂੰ ਇਸ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੇਜਰੀਵਾਲ ਵੱਲੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗਣ ਕਰਕੇ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਹੁਣ ਪਾਰਟੀ ਨੇ ਭਗਵੰਤ ਮਾਨ ਨੂੰ ਫਿਰ ਤੋਂ ਪੁਰਾਣੀ ਜ਼ਿੰਮੇਵਾਰੀ ਦੇਣ ਦਾ ਫੈਸਲਾ ਕੀਤਾ ਹੈ।

Related posts

ਵੱਡੀ ਖ਼ਬਰ ! ਗੋਲ਼ੀ ਲੱਗਣ ਨਾਲ DSP ਦੇ ਗੰਨਮੈਨ ਦੀ ਮੌਤ, ਪਿਤਾ ਪੁਲਿਸ ਵਿਭਾਗ ਤੋਂ ਬਤੌਰ ASI ਸੇਵਾਮੁਕਤ

On Punjab

ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

On Punjab

ਪੜ੍ਹਾਈ ‘ਚੋਂ ਅਵੱਲ ਆਉਣ ਵਾਲੇ ਵਿਦਿਆਰਥੀ ਕੀਤੇ ਗਏ ਸਨਮਾਨਿਤ

Pritpal Kaur