PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਯੂਪੀ ‘ਚ ED ਦੇ ਛਾਪੇ

ਨਵੀਂ ਦਿੱਲੀ-  ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਬੁੱਧਵਾਰ ਨੂੰ ਭਾਰਤ ਅਤੇ ਕੰਬੋਡੀਆ ਵਿੱਚ ਸਰਗਰਮ ਇੱਕ ਮਨੁੱਖੀ ਤਸਕਰੀ ਗਿਰੋਹ ਦੇ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਗਿਰੋਹ ‘ਤੇ ਸੰਗਠਿਤ ਮਨੁੱਖੀ ਤਸਕਰੀ, ਸਾਈਬਰ ਧੋਖਾਧੜੀ ਅਤੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਰਾਹੀਂ ਕਮਾਏ ਗਏ ਅਪਰਾਧ ਦੀ ਕਮਾਈ ਨੂੰ ਖਪਾਉਣ (ਲਾਂਡਰਿੰਗ) ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ।

ਦੋਵਾਂ ਸੂਬਿਆਂ ਵਿੱਚ ਹੋਈ ਛਾਪੇਮਾਰੀ ਦੌਰਾਨ ਉਨ੍ਹਾਂ ਵਿਅਕਤੀਆਂ ਦੇ ਰਿਹਾਇਸ਼ੀ ਘਰਾਂ ਦੀ ਤਲਾਸ਼ੀ ਲਈ ਗਈ ਜਿਨ੍ਹਾਂ ਨੇ ਭਰਤੀ ਕਰਨ ਵਾਲੇ/ਏਜੰਟ ਵਜੋਂ ਕੰਮ ਕੀਤਾ ਸੀ ਅਤੇ ਪੀੜਤਾਂ ਨੂੰ ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਝੂਠੇ ਬਹਾਨੇ ਕੰਬੋਡੀਆ ਭੇਜਣ (ਤਸਕਰੀ ਕਰਨ) ਵਿੱਚ ਮਦਦ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA) ਦੇ ਤਹਿਤ ਦਰਜ ਕੀਤਾ ਗਿਆ ਈ ਡੀ (ED) ਦਾ ਇਹ ਮਾਮਲਾ, ਦਿੱਲੀ ਪੁਲੀਸ ਵੱਲੋਂ ਕੀਤੀਆਂ ਐੱਫ ਆਈ ਆਰ (FIRs) ਅਤੇ ਚਾਰਜਸ਼ੀਟਾਂ ‘ਤੇ ਅਧਾਰਤ ਹੈ।

Related posts

Delhi Coronavirus : ਸੀਐਮ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਆਈਸੋਲੇਟ

On Punjab

ਮਹਿਲਾ ਦਿਵਸ ਮੌਕੇ PM ਮੋਦੀ ਦੇ ਟਵਿੱਟਰ ਹੈਂਡਲ ਤੋਂ ਸਭ ਤੋਂ ਪਹਿਲਾਂ ਟਵੀਟ ਕਰਨ ਵਾਲੀ ਮਹਿਲਾ ਬਣੀ ਸਨੇਹਾ

On Punjab

ਪਾਇਲਟ ਸੁਮਿਤ ਸੱਭਰਵਾਲ ਦੇਹ ਨੂੰ ਅੰਤਿਮ ਰਸਮਾਂ ਲਈ ਮੁੰਬਈ ਲਿਆਂਦਾ

On Punjab