PreetNama
ਰਾਜਨੀਤੀ/Politics

ਮਮਤਾ ਦਾ ਐਲਾਨ, ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਨਹੀਂ ਜਾਣਗੇ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਹੁੰ ਚੁੱਕ ਸਮਾਗਮ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਹੀਂ ਜਾਵੇਗੀ। ਇਸ ਦਾ ਐਲਾਨ ਮਮਤਾ ਨੇ ਖੁਦ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਨੂੰ ਸ਼ੇਅਰ ਕਰ ਕੀਤਾ ਹੈ।

ਮਮਤਾ ਨੇ ਪੀਐਮ ਮੋਦੀ ਨੂੰ ਚਿੱਠੀ ਲਿਖ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਤੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਨਾ ਕਰਨ ਦਾ ਕਾਰਨ ਦੱਸਿਆ ਹੈ। ਮਮਤਾ ਨੇ ਲਿਖਿਆ, “ਨਵੇਂ ਪ੍ਰਧਾਨ ਮੰਤਰੀ ਬਣਨ ‘ਤੇ ਨਰੇਂਦਰ ਮੋਦੀ ਨੂੰ ਵਧਾਈ। ਮੇਰਾ ਪਲਾਨ ਪਹਿਲਾਂ ਇਸ ਸੱਦੇ ਨੂੰ ਮਨਜ਼ੂਰ ਕਰ ਸਹੁੰ ਚੁੱਕ ਸਮਾਗਮ ‘ਚ ਹਿੱਸਾ ਲੈਣ ਦਾ ਸੀ ਪਰ ਮੈਂ ਪਿਛਲੇ ਇੱਕ ਘੰਟੇ ਤੋਂ ਮੀਡੀਆ ‘ਚ ਦੇਖ ਰਹੀ ਹਾਂ ਕਿ ਬੀਜੇਪੀ ਨੇ ਇਸ ਗੱਲ ਦਾ ਦਾਅਵਾ ਕੀਤਾ ਹੈ ਕਿ ਬੰਗਾਲ ‘ਚ 54 ਲੋਕਾਂ ਦੀ ਜਾਨ ਰਾਜਨੀਤਕ ਹਿੰਸਾ ਕਰਕੇ ਗਈ ਹੈ। ਇਹ ਬਿਲਕੁਲ ਝੂਠ ਹੈ।”

ਮਮਤਾ ਬੈਨਰਜੀ ਨੇ ਕਿਹਾ, “ਨਰੇਂਦਰ ਮੋਦੀ ਜੀ, ਮਾਫ ਕਰਨਾ, ਇਹੀ ਕਾਰਨ ਹੈ ਕਿ ਮੈਂ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਨਹੀਂ ਹੋ ਸਕਦੀ। ਇਹ ਸਮਾਗਮ ਲੋਕਤੰਤਰ ਦਾ ਜਸ਼ਨ ਹੁੰਦਾ ਹੈ। ਕਿਸੇ ਇੱਕ ਰਾਜਨੀਤਕ ਪਾਰਟੀ ਨੂੰ ਨੀਵਾਂ ਦਿਖਾਉਣ ਵਾਲਾ ਨਹੀਂ। ਕ੍ਰਿਪਾ ਮੈਨੂੰ ਮਾਫ਼ ਕਰਨਾ।”

Related posts

ਬੁੱਢੇ ਨਾਲੇ ਦਾ ਜ਼ਹਿਰੀਲਾ ਪਾਣੀ ਸ਼ਹਿਰੀ ਖੇਤਰ ’ਚ ਪੁੱਜਾ, ਲੋਕ ਲੇਖਾ ਕਮੇਟੀ ਵੱਲੋਂ ਕਾਰਵਾਈ ਦੀ ਚੇਤਾਵਨੀ

On Punjab

ਲੱਖੋ ਕੇ ਬਹਿਰਾਮ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ

On Punjab

ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ’ਚ ਸਾਡਾ ਕੋਈ ਕੰਮ ਨਹੀਂ: ਵੈਂਸ

On Punjab