PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਰਿਆਦਾ ਉਲੰਘਣਾ ਮਾਮਲਾ: ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦਾ ਡਾਇਰੈਕਟਰ ਤਲਬ

ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ ਉਲੰਘਣਾ ਸਬੰਧੀ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ 1 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਧਾਰੀ ਰੱਖਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਰੱਖੇ ਗਏ ਸਮਾਗਮ ਦੀ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।

ਉਨ੍ਹਾਂ ਕਿਹਾ ਕਿ ਮਿਤੀ 1 ਅਗਸਤ ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਦੇ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ, ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ।

ਉਸ ਵੱਲੋਂ ਕੀਤੀ ਗਈ ਖਿਮਾ ਯਾਚਨਾ ਦੇ ਮਾਮਲੇ ਬਾਰੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।

Related posts

CM ਆਤਿਸ਼ੀ ਤੇ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਮਾਣਹਾਨੀ ਮਾਮਲੇ ਦੀ ਸੁਣਵਾਈ ‘ਤੇ ਲੱਗੀ ਰੋਕ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ‘ਚ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਭਾਜਪਾ ਆਗੂ ਨੇ ਦੋਵਾਂ ਆਗੂਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਰਾਊਜ਼ ਐਵੇਨਿਊ ਅਦਾਲਤ ਨੇ 3 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।

On Punjab

Farmers Paid Tribute to Bhagat Singh: ਕਿਸਾਨ ਅੰਦੋਲਨ ਕਰਕੇ ਚੜ੍ਹਿਆ ਕ੍ਰਾਂਤੀ ਦਾ ਰੰਗ, ਹਰ ਦੇਸ਼ ਵਾਸੀ ਦੀ ਜ਼ੁਬਾਨ ‘ਤੇ ਸ਼ਹੀਦ ਭਗਤ ਸਿੰਘ ਦਾ ਨਾਂ

On Punjab

ਸੀਐਮ ਭਗਵੰਤ ਮਾਨ ਦਾ ਦਾਅਵਾ, ਅਜਿਹਾ ਮਾਹੌਲ ਬਣਾਵਾਂਗੇ ਕਿ ਅੰਗਰੇਜ਼ ਪੰਜਾਬ ‘ਚ ਨੌਕਰੀਆਂ ਲੈਣ ਆਉਣਗੇ….

On Punjab