PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਹਿਲ ਕਲਾਂ ਵਿਖੇ ਸਪੀਕਰ ਸੰਧਵਾਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ

ਮਹਿਲ ਕਲਾਂ- ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਸਬੰਧੀ ਕਾਨੂੰਨ ਬਣਾਏ ਜਾਣ ਦੀ ਖੁਸ਼ੀ ਵਿੱਚ ਮਹਿਲ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਿੱਖ ਸੰਗਤ ਵਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ ਕੀਤਾ ਗਿਆ।
ਇਸ ਮੌਕੇ ਸਪੀਕਰ ਸੰਧਵਾਂ ਨੇ ‘ਆਪ’ ਸਰਕਾਰ ਵੱਲੋਂ ਪਾਸ ਕੀਤੇ ਗਏ ‘ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਸਤਿਕਾਰ ਐਕਟ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਨੂੰਨ ਹਰ ਪੰਜਾਬੀ ਦੇ ਮਨ ਦੀ ਚੀਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਗੁਨਾਹਗਾਰ ਹੁਣ 10-20 ਸਾਲ ਦੀ ਸਜ਼ਾ ਕੱਟ ਕੇ ਬਾਹਰ ਨਹੀਂ ਆ ਸਕਣਗੇ, ਸਗੋਂ ਉਨ੍ਹਾਂ ਨੂੰ ਆਪਣੀ ਸਾਰੀ ਉਮਰ ਜੇਲ੍ਹ ਦੀਆਂ ਸਲਾਖਾਂ ਪਿੱਛੇ ਗੁਜ਼ਾਰਨੀ ਪਵੇਗੀ।

ਸੰਧਵਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਿੱਖ ਸੰਗਤ ਅਤੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਸ਼ਖ਼ਸ ਦੇ ਮਨ ਵਿੱਚ ਭਾਰੀ ਰੋਸ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਕਿਉਂ ਨਹੀਂ ਰੁਕ ਰਹੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰਾਹੀਂ ਪੰਜਾਬ ਸਰਕਾਰ ਨੂੰ ਇਹ ਸੇਵਾ ਮਿਲੀ ਹੈ ਕਿ ਇਹ ਸਖ਼ਤ ਐਕਟ ਬਣਾਇਆ ਗਿਆ ਹੈ। ਇਹ ਕਾਨੂੰਨ ਸੰਗਤ ਦੀ ਮੰਗ ਤੋਂ ਵੀ ਕਿਤੇ ਵੱਧ ਸਖ਼ਤ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਸਤਿਕਾਰ ਨਾਲ ਜੁੜੇ ਇਸ ਮੁੱਦੇ ’ਤੇ ਸਿਆਸਤ ਕਰਨ ਦੀ ਬਜਾਏ ਸਹਿਯੋਗ ਦੇਣ।

Related posts

ਪ੍ਰਧਾਨ ਮੰਤਰੀ ਮੋਦੀ UN ਦੇ 74ਵੇਂ ਇਜਲਾਸ ’ਚ ਸ਼ਾਮਿਲ ਹੋਣ ਲਈ ਪਹੁੰਚੇ ਨਿਊਯਾਰਕ

On Punjab

ਕਰਤਾਰਪੁਰ ਦੇ ਦਰਸ਼ਨਾਂ ਲਈ ਲੱਗੇਗੀ 20 ਡਾਲਰ ਫੀਸ!

On Punjab

ਲਾਪਤਾ ਸਰੂਪ ਮਾਮਲਾ: ਸਿੱਟ ਵੱਲੋਂ ਕਾਹਲਵਾਂ ਵਿਚ ਛਾਪਾ

On Punjab