PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਾਂ ਅਤੇ ਦੋ ਕੁੱਤਿਆਂ ਦੇ ਕਤਲ ਮਗਰੋਂ ਪੁੱਤ ਨੇ ਖ਼ੁਦ ਨੂੰ ਮਾਰੀ ਗੋਲੀ

ਅੰਮ੍ਰਿਤਸਰ-  ਸਥਾਨਕ ਜੁਝਾਰ ਸਿੰਘ ਕਲੋਨੀ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਮਾਂ ਅਤੇ ਦੋ ਕੁੱਤਿਆਂ ਨੂੰ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਸ ਘਟਨਾ ਵਿੱਚ ਮਾਰੀ ਗਈ ਔਰਤ ਦੀ ਸ਼ਨਾਖ਼ਤ ਭੁਪਿੰਦਰ ਕੌਰ ਅਤੇ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਸ਼ਨਾਖ਼ਤ ਹਰਪ੍ਰੀਤ ਸਿੰਘ ਵਜੋਂ ਹੋਈ ਹੈ।

ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ ਅਤੇ ਨਸ਼ਾ ਵੀ ਕਰਦਾ ਸੀ। ਉਹ ਕੁਝ ਸਾਲ ਵਿਦੇਸ਼ ਰਹਿ ਕੇ ਆਇਆ ਸੀ। ਅੱਜ ਉਸ ਨੇ ਆਪਣੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੀ ਮਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਅਤੇ ਬਾਅਦ ਵਿੱਚ ਕੁਝ ਦੂਰ ਜਾ ਕੇ ਇੱਕ ਖਾਲੀ ਪਲਾਟ ਵਿੱਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਪਿੱਛੇ ਕੀ ਕਾਰਨ ਹਨ, ਫ਼ਿਲਹਾਲ ਇਸ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਇਸੇ ਘਰ ਵਿੱਚ ਹੇਠਲੀ ਮੰਜ਼ਿਲ ’ਤੇ ਰਹਿ ਰਹੀ ਹਰਪ੍ਰੀਤ ਸਿੰਘ ਦੀ ਭਰਜਾਈ ਨੇ ਦੱਸਿਆ ਕਿ ਉਹ ਆਪਣੇ ਦੋ ਬੱਚਿਆਂ ਦੇ ਨਾਲ ਕਮਰੇ ਵਿੱਚ ਸੀ। ਉਸ ਨੇ ਦੱਸਿਆ ਕਿ ਘਟਨਾ ਕਿਵੇਂ ਵਾਪਰੀ, ਉਸ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ। ਉਸ ਨੇ ਦੱਸਿਆ ਕਿ ਹਰਪ੍ਰੀਤ ਨੇ ਘਰ ਵਿੱਚ ਰੱਖੇ ਦੋ ਕੁੱਤਿਆਂ ਨੂੰ ਪਹਿਲਾਂ ਗੋਲੀ ਮਾਰੀ ਅਤੇ ਮਗਰੋਂ ਮਾਂ ਨੂੰ ਗੋਲੀ ਮਾਰ ਦਿੱਤੀ।

ਇਲਾਕੇ ਦੇ ਕੌਂਸਲਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ’ਤੇ ਘਟਨਾ ਬਾਰੇ ਸੂਚਨਾ ਦਿੱਤੀ ਗਈ ਸੀ ਅਤੇ ਉਹ ਮੌਕੇ ’ਤੇ ਪੁੱਜੇ ਹਨ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਪਰਿਵਾਰ ਨੇ ਇਹ ਕੋਠੀ ਖਰੀਦੀ ਸੀ। ਉੱਪਰਲੀ ਮੰਜ਼ਿਲ ’ਤੇ ਹਰਪ੍ਰੀਤ ਅਤੇ ਉਸ ਦੀ ਮਾਂ ਰਹਿੰਦੇ ਸਨ, ਜਦੋਂਕਿ ਹੇਠਾਂ ਉਸ ਦੀ ਭਰਜਾਈ ਰਹਿੰਦੀ ਸੀ। ਉਸ ਦੇ ਛੋਟੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

Related posts

ਸਾਬਕਾ ਪ੍ਰਧਾਨ ਮੰਤਰੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ

On Punjab

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

On Punjab

ਸੁਪਰੀਮ ਕੋਰਟ ਵੱਲੋਂ ਨਿਆਂਇਕ ਅਧਿਕਾਰੀਆਂ ਦੇ ਘਿਰਾਓ ਮਾਮਲੇ ‘ਚ CBI/NIA ਜਾਂਚ ਦੇ ਹੁਕਮ

On Punjab