PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਾਣਹਾਨੀ ਕੇਸ ‘ਚ ਵੱਡਾ ਮੋੜ: ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ ਦਾ ਨਾਂ ਹਟਾਉਣ ‘ਤੇ ਜਤਾਈ ਸਹਿਮਤੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ। ਚੰਡੀਗੜ੍ਹ ਦੀ ਅਦਾਲਤ ਵਿੱਚ ਕਾਰਵਾਈ ਦੌਰਾਨ ਡਾ. ਗੁਰਪ੍ਰੀਤ ਕੌਰ ਦੇ ਪੱਖ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਮਾਮਲੇ ਵਿੱਚੋਂ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦਾ ਨਾਂ ਹਟਾਇਆ ਜਾਂਦਾ ਹੈ, ਤਾਂ ਉਨ੍ਹਾਂ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੋਵੇਗਾ।

ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਸੀ ਜਦੋਂ ਡਾ. ਗੁਰਪ੍ਰੀਤ ਕੌਰ ਨੇ ਆਪਣੇ ਵਿਰੁੱਧ ਝੂਠੇ ਅਤੇ ਅਕਸ ਖ਼ਰਾਬ ਕਰਨ ਵਾਲੇ ਇਲਜ਼ਾਮ ਲਗਾਉਣ ਦੇ ਦੋਸ਼ ਹੇਠ ਅਦਾਲਤ ਦਾ ਰੁਖ਼ ਕੀਤਾ ਸੀ। ਅਦਾਲਤੀ ਸੁਣਵਾਈ ਦੌਰਾਨ ਕਾਨੂੰਨੀ ਪੱਖਾਂ ਅਤੇ ਬਹਿਸ ਨੂੰ ਦੇਖਦਿਆਂ ਸ਼ਿਕਾਇਤਕਰਤਾ ਪੱਖ ਵੱਲੋਂ ਆਪਣਾ ਰੁੱਖ ਨਰਮ ਕਰਦਿਆਂ ਜਸਟਿਸ ਰਣਜੀਤ ਸਿੰਘ ਦਾ ਨਾਂ ਇਸ ਮਾਣਹਾਨੀ ਦੇ ਮੁਕੱਦਮੇ ‘ਚੋਂ ਬਾਹਰ ਕੱਢਣ ਲਈ ਸਹਿਮਤੀ ਪ੍ਰਗਟਾਈ ਗਈ। ਅਦਾਲਤ ਵਿੱਚ ਹੋਈ ਇਸ ਕਾਰਵਾਈ ਨਾਲ ਮਾਮਲੇ ਦੀ ਅਗਲੀ ਪੈਰਵੀ ਵਿੱਚ ਵੱਡਾ ਬਦਲਾਅ ਆ ਸਕਦਾ ਹੈ। ਅਦਾਲਤ ਵੱਲੋਂ ਹੁਣ ਇਸ ਕੇਸ ਦੀ ਅਗਲੀ ਸੁਣਵਾਈ ਲਈ ਤਾਰੀਖ਼ ਨਿਸ਼ਚਿਤ ਕੀਤੀ ਗਈ ਹੈ, ਜਿਸ ਵਿੱਚ ਕੇਸ ਦੇ ਬਾਕੀ ਪਹਿਲੂਆਂ ਅਤੇ ਹੋਰ ਧਿਰਾਂ ਨਾਲ ਸੰਬੰਧਿਤ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

Related posts

ਵੁਹਾਨ ‘ਚ ਤੇਜ਼ੀ ਨਾਲ ਫੈਲ ਰਿਹੈ ਕੋਰੋਨਾ, ਪੂਰਾ ਸ਼ਹਿਰ ਕੀਤਾ ਸੀਲ; ਅਮਰੀਕਾ ਤੇ ਬਰਤਾਨੀਆ ‘ਚ ਵਧੀ ਚਿੰਤਾ

On Punjab

Joe Biden Asia Visit : ਦੱਖਣੀ ਕੋਰੀਆ ਦੇ ਦੌਰੇ ‘ਤੇ ਸਿਓਲ ਪਹੁੰਚੇ ਬਾਇਡਨ, ਰਾਸ਼ਟਰਪਤੀ ਯੂਨ ਸੋਕ-ਯੂਲ ਨੂੰ ਮਿਲਣਗੇ

On Punjab

ਚੰਡੀਗੜ੍ਹ ਦੇ Elante ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਫੋਰਸ ਤਾਇਨਾਤ

On Punjab