PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਾਨੂੰਪੁਰ ਦਾ ਜਵਾਨ ਜੰਮੂ ਕਸ਼ਮੀਰ ’ਚ ਸ਼ਹੀਦ

ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਵੱਲੋਂ ਕੀਤੇ ਹਮਲੇ ’ਚ ਸਮਰਾਲਾ ਨੇੜਲੇੇ ਪਿੰਡ ਮਾਨੂੰਪੁਰ ਦਾ ਜਵਾਨ ਲਾਂਸ ਨਾਇਕ ਪ੍ਰਿਤਪਾਲ ਸਿੰਘ (29) ਸ਼ਹੀਦ ਹੋ ਗਿਆ।

ਸ਼ਹੀਦ ਜਵਾਨ ਦੇ ਤਾਇਆ ਸੂਬੇਦਾਰ ਮੇਜਰ ਹਰਬੰਸ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਫ਼ੌਜ ਵੱਲੋਂ ਆਏ ਇੱਕ ਟੈਲੀਫ਼ੋਨ ਰਾਹੀਂ ਇਹ ਜਾਣਕਾਰੀ ਮਿਲੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਵੱਲੋਂ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਇਸ ਮਗਰੋਂ ਫਾਈਰਿੰਗ ਦੌਰਾਨ ਪ੍ਰਿਤਪਾਲ ਸਿੰਘ ਦੇ ਸਿਰ ਵਿੱਚ ਗੋਲੀ ਲੱਗਣ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗਮਈ ਮਾਹੌਲ ਪੈਦਾ ਹੋ ਗਿਆ। ਉਨ੍ਹਾਂ ਦੱਸਿਆ ਕਿ ਪ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ 10 ਅਗਸਤ ਨੂੰ ਪਿੰਡ ਪੁੱਜੇਗੀ ਅਤੇ ਉਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।

Related posts

ਨਿੱਝਰ ਮਾਮਲੇ ‘ਚ ਹੋਰ ਸਖ਼ਤ ਹੋਇਆ ਭਾਰਤ, ਕੈਨੇਡਾ ਤੋਂ 41 ਕੂਟਨੀਤਕ ਵਾਪਸ ਬੁਲਾਉਣ ਦਾ ਲਿਆ ਫੈਸਲਾ

On Punjab

ਹਾਈਕੋਰਟ ਵੱਲੋਂ ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ

On Punjab

ਸ਼੍ਰੀ ਮੁਕਤਸਰ ਸਾਹਿਬ ਦਾ ਇਤਿਹਾਸ

Pritpal Kaur