PreetNama
ਖਬਰਾਂ/News

ਮਾਲਵੇ ‘ਚ ਟਕਸਾਲੀਆਂ ਨੇ ਗੱਡਿਆ ਝੰਡਾ

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀਆਂ ਦਾ ਕਾਰਵਾਂ ਵੱਡਾ ਹੋਣ ਲੱਗਾ ਹੈ। ਉਨ੍ਹਾਂ ਨੇ ਅੱਜ ਮਾਲਵਾ ਵਿੱਚ ਝੰਡਾ ਗੱਡ ਦਿੱਤਾ ਹੈ। ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਜੂਦਗੀ ਵਿੱਚ ਟਕਸਾਲੀਆਂ ਨਾਲ ਚੱਲ਼ਣ ਦਾ ਐਲਾਨ ਕੀਤਾ।

ਇਸ ਮੌਕੇ ਸਾਬਕਾ ਐਮਪੀ ਰਤਨ ਸਿੰਘ ਅਜਨਾਲਾ, ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਅਮਰਪਾਲ ਸਿੰਘ ਬੋਨੀ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪੂਰਾ ਟੀਮ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਰਾਜਦੇਵ ਸਿੰਘ ਖਾਲਸਾ ਦੇ ਘਰ ਪਹੁੰਚੀ। ਰਾਜਦੇਵ ਸਿੰਘ ਖਾਲਸਾ ਨੇ ਸਾਲ 2016 ‘ਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ।

ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਰਾਜਦੇਵ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਬਰਨਾਲਾ ਤੇ ਸੰਗਰੂਰ ਵਿੱਚ ਮਜ਼ਬੂਤ ਕਰਨਗੇ। ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਲਈ ਤਿਆਰ ਹਨ।

Related posts

‘ਇਹ ਇਕਪਾਸੜ ਫੈਸਲਾ’, ਨਿਆਂ ਦੀ ਦੇਵੀ ਦੀ ਮੂਰਤੀ ‘ਚ ਬਦਲਾਅ ‘ਤੇ SC ਬਾਰ ਐਸੋਸੀਏਸ਼ਨ ਨੇ ਪ੍ਰਗਟਾਈ ਨਾਰਾਜ਼ਗੀ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਨਿਆਂ ਦੀ ਦੇਵੀ ਦੀ ਪੁਰਾਣੀ ਮੂਰਤੀ ਵਿੱਚ ਕੀਤੇ ਗਏ ਬਦਲਾਅ ‘ਤੇ ਇਤਰਾਜ਼ ਪ੍ਰਗਟਾਇਆ ਹੈ। ਬਾਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਬੁੱਤ ਵਿੱਚ ਬਦਲਾਅ ਕਰਨ ਤੋਂ ਪਹਿਲਾਂ ਸਾਡੇ ਮੈਂਬਰਾਂ ਨਾਲ ਸਲਾਹ ਨਹੀਂ ਕੀਤੀ ਗਈ ਸੀ। ਸੁਪਰੀਮ ਕੋਰਟ ਵਿੱਚ ਜੱਜਾਂ ਦੀ ਲਾਇਬ੍ਰੇਰੀ ਵਿੱਚ ਨਿਆਂ ਦੀ ਦੇਵੀ ਦੀ ਨਵੀਂ ਛੇ ਫੁੱਟ ਉੱਚੀ ਮੂਰਤੀ ਸਥਾਪਤ ਕੀਤੀ ਗਈ ਹੈ।

On Punjab

ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤੇ ਇਕੱਠੇ ਹੋਏ ਕਿਸਾਨਾਂ ਨੇ ਕੀਤਾ ਚੱਕਾ ਜਾਮ

Pritpal Kaur

ਸਕੂਲਾਂ ਨੂੰ ਬੰਬ ਦੀ ਧਮਕੀ ਮਾਮਲਾ: 12ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ

On Punjab